ਕਿਹਾ : ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਨਕੇਲ ਕਸਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐਕਸ਼ਨ ਪਲਾਨ ਤਹਿਤ ਫੈਸਲਾ ਕੀਤਾ ਗਿਆ ਕਿ ਹਰ ਜ਼ਿਲ੍ਹੇ ਅੰਦਰ ਦੋ-ਦੋ ਐਂਟੀ ਟਾਸਕ ਫੋਰਸ ਦੀਆਂ ਟੀਮਾਂ ਅਤੇ ਸਰਹੱਦੀ ਜ਼ਿਲ੍ਹਿਆਂ ਵਿਚ ਚਾਰ-ਚਾਰ ਐਂਟੀ ਟਾਸਕ ਫੋਰਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹੁਕਮ ਦਿੱਤੇ ਕਿ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ਼ ਵੱਡੀ ਜੰਗ ਛੇੜ ਰਹੇ ਹਾਂ ਅਤੇ ਨਸ਼ੇ ਦੇ ਵਪਾਰ ’ਤੇ ਫੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਧਿਆਨ ਰਹੇ ਕਿ ਕੁੱਝ ਪਹਿਲਾਂ ਮੁੱਖ ਮੰਤਰੀ ਨੇ ਐਂਟੀ ਟਾਸਕ ਫੋਰਸ ਦੇ ਅਫ਼ਸਰਾਂ ਨਾਲ ਵੀ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਮੀਟਿੰਗ ਕੀਤੀ। ਐਸਟੀਐਫ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ’ਚ ਐਂਟੀ ਟਾਸਕ ਫੋਰਸ ਦੇ ਸਮੂਹ ਅਫਸਰ ਇਸ ਮੀਟਿੰਗ ਵਿਚ ਸ਼ਾਮਲ ਹੋਏ ਅਤੇ ਇਸ ਮੀਟਿੰਗ ’ਚ ਫੀਲਡ ਵਿਚ ਕੰਮ ਕਰਨ ਵਾਲੀਆਂ ਐਂਟੀ ਟਾਸਕ ਫੋਰਸ ਦੀਆਂ ਟੀਮਾਂ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਈਆਂ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …