4.7 C
Toronto
Saturday, October 17, 2026
spot_img
Homeਹਫ਼ਤਾਵਾਰੀ ਫੇਰੀਪੰਜਾਬ 'ਚ ਦੋ ਰਾਜ ਸਭਾ ਸੀਟਾਂ ਲਈ ਚੋਣਾਂ 10 ਜੂਨ ਨੂੰ

ਪੰਜਾਬ ‘ਚ ਦੋ ਰਾਜ ਸਭਾ ਸੀਟਾਂ ਲਈ ਚੋਣਾਂ 10 ਜੂਨ ਨੂੰ

ਪੰਜਾਬ ‘ਚ ਦੋ ਰਾਜ ਸਭਾ ਸੀਟਾਂ ਲਈ ਚੋਣਾਂ 10 ਜੂਨ ਨੂੰਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਰਾਜ ਸਭਾ ਦੀਆਂ ਦੋ ਸੀਟਾਂ ਲਈ ਚੋਣਾਂ 10 ਜੂਨ ਹੋਣਗੀਆਂ। ਇਹ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਅਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਰਾਜ ਸਭਾ ਦੇ ਸੰਸਦ ਮੈਂਬਰ ਵਜੋਂ ਕਾਰਜਕਾਲ ਸਮਾਪਤ ਹੋਣ ਨਾਲ ਖਾਲੀ ਹੋ ਰਹੀਆਂ ਹਨ। ਇਨ੍ਹਾਂ ਦੋਵਾਂ ਸੰਸਦ ਮੈਂਬਰਾਂ ਦਾ ਕਾਰਜਕਾਲ 4 ਜੁਲਾਈ 2022 ਨੂੰ ਖਤਮ ਹੋ ਰਿਹਾ ਹੈ। ਇਨ੍ਹਾਂ ਚੋਣਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਹੋਣਗੀਆਂ ਅਤੇ 01 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ। ਉਸ ਤੋਂ ਬਾਅਦ ਜ਼ਰੂਰਤ ਪਈ ਤਾਂ 10 ਜੂਨ ਨੂੰ ਵੋਟਿੰਗ ਹੋਵੇਗੀ। ਹਾਲਾਂਕਿ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ 117 ਵਿਚੋਂ 92 ਸੀਟਾਂ ਮਿਲੀਆਂ ਸਨ ਤਾਂ ਇਹ ਦੋਵੇਂ ਰਾਜ ਸਭਾ ਸੀਟਾਂ ਵੀ ‘ਆਪ’ ਦੇ ਖਾਤੇ ਵਿਚ ਜਾਣੀਆਂ ਤੈਅ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਜਾ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿਚ 57 ਰਾਜ ਸਭਾ ਸੀਟਾਂ ਲਈ 10 ਜੂਨ ਨੂੰ ਵੋਟਾਂ ਪੈਣਗੀਆਂ।

 

RELATED ARTICLES
POPULAR POSTS