Breaking News
Home / ਪੰਜਾਬ / ਬਿਜਲੀ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

ਬਿਜਲੀ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਰਹੀ ਬੇਸਿੱਟਾ

ਕਿਸਾਨ ਜਥੇਬੰਦੀਆਂ 17 ਮਈ ਨੂੰ ਪੰਜਾਬ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕਰਨਗੀਆਂ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ। ਬਿਜਲੀ ਮੰਤਰੀ ਨਾਲ ਕਰੀਬ ਦੋ ਘੰਟੇ ਚੱਲੀ ਮੀਟਿੰਗ ਮਗਰੋਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ ਤੇ ਉਨ੍ਹਾਂ ਵਲੋਂ 17 ਮਈ ਨੂੰ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਰੱਖੀਆਂ ਮੰਗਾਂ ‘ਤੇ ਸਹਿਮਤੀ ਹੀ ਨਹੀਂ ਬਣੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ‘ਤੇ ਸਰਕਾਰ ਵਲੋਂ ਬੇਮਤਲਬ ਬੰਦਿਸ਼ਾਂ ਲਗਾਈਆਂ ਜਾ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਮੋਟਰਾਂ ਦੇ ਲੋਡ ਵਧਾਉਣ, ਝੋਨਾ ਲਾਉਣ ਦੀ ਤਰੀਕ ਸਮੇਤ ਕਈ ਮਸਲਿਆਂ ‘ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 17 ਮਈ ਨੂੰ ਚੰਡੀਗੜ੍ਹ ਵਿਖੇ 23 ਜਥੇਬੰਦੀਆਂ ਵਲੋਂ ਬਿਜਲੀ, ਕਿਸਾਨੀ, ਬੋਨਸ, ਬੀ.ਬੀ.ਐਮ.ਬੀ, ਕਿਸਾਨਾਂ ਦੀ ਗ੍ਰਿਫ਼ਤਾਰੀ ਤੇ ਹੋਰ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।. ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਪਹਿਲਾਂ ਸਰਕਾਰ ਵਲੋਂ ਮੀਟਿੰਗ ਲਈ ਕੋਈ ਸਮਾਂ ਦੇ ਕੇ ਉਨ੍ਹਾਂ ਨੂੰ ਸੱਦਿਆ ਜਾਂਦਾ ਹੈ ਤਾਂ ਮੀਟਿੰਗ ‘ਚ ਜ਼ਰੂਰ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ 10 ਜੂਨ ਨੂੰ ਝੋਨਾ ਲਾਉਣ ਤੇ ਜੇਕਰ ਉਨ੍ਹਾਂ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਜਥੇਬੰਦੀਆਂ ਕਿਸਾਨਾਂ ਨਾਲ ਖੜ੍ਹੀਆਂ ਹਨ।
ਉਨ੍ਹਾਂ ਕਿਹਾ ਕਿ 28 ਜੂਨ ਤੋਂ ਝੋਨਾ ਲਾਉਣ ਦੀ ਸਰਕਾਰ ਦੀ ਇਹ ਤਜਵੀਜ਼ ਗ਼ੈਰ-ਵਾਜਬ ਹੈ। ਉਨ੍ਹਾਂ ਕਿਹਾ ਇਕ ਪਾਸੇ ਸਰਕਾਰ ਪੀ.ਆਰ. 126 ਲਾਉਣ ਦੀ ਗੱਲ ਕਰਦੀ ਹੈ ਤੇ ਜਦੋਂ ਬੀਜ ਮੰਗੇ ਜਾਂਦੇ ਹਨ ਤਾਂ ਉਪਲਬਧ ਨਹੀਂ ਕਰਵਾਏ ਜਾਂਦੇ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …