ਬੇਅਦਬੀ ਨਾਲ ਸਬੰਧਤ ਦੋ ਮਾਮਲਿਆਂ ’ਚ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਕਸਬੇ ਵਿਚ ਅੱਜ ਤੋਂ ਸੱਤ ਸਾਲ ਪਹਿਲਾਂ 2015 ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਰਾਹਤ ਮਿਲ ਗਈ ਹੈ। ਧਿਆਨ ਰਹੇ ਕਿ ਸਾਲ 2015 ਵਿਚ ਵਿਵਾਦਤ ਪੋਸਟਰ ਲਗਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਵਿਚ ਰਾਮ ਰਹੀਮ ਨੂੰ ਫਰੀਦਕੋਟ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੋਵਾਂ ਹੀ ਮਾਮਲਿਆਂ ਵਿਚ ਅਦਾਲਤ ਨੇ ਰਾਮ ਰਹੀਮ ਨੂੰ 50-50 ਹਜ਼ਾਰ ਰੁਪਏ ਦੇ ਬਾਂਡ ਭਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਹੈ।