5.8 C
Toronto
Wednesday, May 13, 2026
spot_img
Homeਪੰਜਾਬਗੋਸਾਈਂ, ਯਾਦਵ ਤੇ ਰਬਾਰੀ ਜਾਤੀਆਂ ਪਛੜੀਆਂ ਸ਼੍ਰੇਣੀਆਂ ਵਿੱਚ ਸ਼ਾਮਲ

ਗੋਸਾਈਂ, ਯਾਦਵ ਤੇ ਰਬਾਰੀ ਜਾਤੀਆਂ ਪਛੜੀਆਂ ਸ਼੍ਰੇਣੀਆਂ ਵਿੱਚ ਸ਼ਾਮਲ

logo-2-1-300x105ਅਹਿਮਦਗੜ ਨੂੰ ਤਹਿਸੀਲ, ਅਜੀਤਵਾਲ ਤੇ ਸਮਾਲਸਰ ਨੂੰ ਸਬ ਤਹਿਸੀਲ ਦਾ ਦਰਜਾ
ਚੰਡੀਗੜ/ਬਿਊਰੋ ਨਿਊਜ਼ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਦੌਰਾਨ ਗੋਸਾਈਂ, ਗੋਸਵਾਮੀ, ਯਾਦਵ, ਅਹੀਰ ਅਤੇ ਰਬਾਰੀ ਜਾਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਨਾਂ ਵਰਗਾਂ ਦੇ ਲੋਕਾਂ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਦਰਜਾ ਦਿੱਤਾ ਗਿਆ ਹੈ।
ਮੰਤਰੀ ਮੰਡਲ ਵੱਲੋਂ ਜਿਹੜੇ ਹੋਰ ਫੈਸਲੇ ਲਏ ਗਏ ਉਨਾਂ ਵਿੱਚ ਸੰਗਰੂਰ ਜ਼ਿਲੇ ਦੇ ਕਸਬੇ ਅਹਿਮਦਗੜ ਨੂੰ ਤਹਿਸੀਲ, ਅਜੀਤਵਾਲ ਅਤੇ ਸਮਾਲਸਰ ਨੂੰ ਸਬ-ਤਹਿਸੀਲਾਂ ਦਾ ਦਰਜਾ ਦੇਣਾ, ਫੂਡ ਕਰੈਡਿਟ ਦੇ ਵਿਰਾਸਤੀ ਖਾਤਿਆਂ ਦੇ ਨਿਬੇੜੇ ਲਈ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਿਸ਼ਾਂ ਪ੍ਰਵਾਨ ਕਰਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ ਵਧਾਉਣਾ, ਭੋਗਪੁਰ ਸਿਵਲ ਡਿਸਪੈਂਸਰੀ ਨੂੰ ਮੁੱਢਲਾ ਸਿਹਤ ਕੇਂਦਰ ਬਣਾਉਣਾ, ਨਿੱਜੀ ਖੰਡ ਮਿੱਲਾਂ ਤੋਂ 223 ਕਰੋੜ ਰੁਪਏ ਦੀ ਵਸੂਲੀ ਯਕੀਨੀ ਬਣਾਉਣਾ, ਗੰਨਾ ਉਤਪਾਦਕਾਂ ਨੂੰ 112 ਕਰੋੜ ਰੁਪਏ ਦਾ ਭੁਗਤਾਨ ਕਰਨਾ ਅਤੇ  ਐਸਸੀਐਸਪੀ ਡਾਇਰੈਕਟੋਰੇਟ ਦੇ ਗਰੁੱਪ-ਬੀ ਸੇਵਾ ਨਿਯਮਾਂ ਨੂੰ ਬਣਾਉਣ ਦੀ ਪ੍ਰਵਾਨਗੀ ਦੇਣਾ ਆਦਿ ਸ਼ਾਮਲ ਹਨ। ਮੰਤਰੀ ਮੰਡਲ ਨੇ ਗੋਸਾਈਂ/ਗੋਸਵਾਮੀ, ਯਾਦਵ/ਅਹੀਰ ਅਤੇ ਰਬਾਰੀ  ਜਾਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਪ੍ਰਵਾਨਗੀ ਦਿੰਦਿਆਂ ਰਾਜ ਚਿਲੀਆਂ ਪਛੜੀਆਂ ਸ਼੍ਰੇਣੀਆਂ ਦੀ ਮੌਜੂਦਾ ਸੂਚੀ ਨੂੰ ਵੀ ਸੋਧਣ ਲਈ ਹਰੀ ਝੰਡੀ ਦੇ ਦਿੱਤੀ ਹੈ। ਅਹਿਮਦਗੜ, ਅਜੀਤਵਾਲ ਅਤੇ ਸਮਾਲਸਰ ਕਸਬਿਆਂ ਨੂੰ ਤਹਿਸੀਲ ਤੇ ਸਬ-ਤਹਿਸੀਲਾਂ ਦਾ ਦਰਜਾ ਦੇ ਕੇ ਦਫ਼ਤਰੀ ਸਟਾਫ ਦੀ ਰਚਨਾ ਲਈ ਵੀ ਹਰੀ ਝੰਡੀ ਦਿੱਤੀ ਹੈ। ਪੰਜਾਬ ਸਰਕਾਰ ਦੇ ਫੂਡ ਕਰੈਡਿਟ ਦੇ ਵਿਰਾਸਤੀ ਖਾਤਿਆਂ ਦੇ ਨਿਬੇੜੇ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਧਾਰਿਤ ਕੈਬਨਿਟ ਸਬ-ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਬ-ਕਮੇਟੀ ਨੇ ਸਿਫਾਰਿਸ਼ ਕੀਤੀ ਹੈ ਕਿ 20 ਸਤੰਬਰ, 2016 ਨੂੰ ਭਾਰਤੀ ਸਟੇਟ ਬੈਂਕ ਦੇ ਨਾਲ ਹੋਈ ਮੀਟਿੰਗ ਵਿਚ ਉਸ ਨੇ ਵਿਆਜ ਦੀ ਦਰ 9.26 ਫੀਸਦੀ ਤੋਂ ਘਟਾ ਕੇ 8.25 ਫੀਸਦੀ ਕਰਨ ‘ਤੇ ਸਹਿਮਤੀ ਦੇ ਦਿੱਤੀ ਹੈ।
ਨੀਲਾ ਕਾਰਡ ਧਾਰਕਾਂ, ਕਿਸਾਨਾਂ, ਵਪਾਰੀਆਂ, ਕਿਰਤੀ ਪਰਿਵਾਰਾਂ ਨੂੰ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ 1 ਨਵੰਬਰ, 2016 ਤੋਂ 31 ਅਕਤੂਬਰ, 2017 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿਚ ਭਾਜਪਾ ਦੇ ਚਾਰੇ ਮੰਤਰੀਆਂ ਵਿੱਚੋਂ ਕੋਈ ਵੀ ਸ਼ਾਮਲ ਨਹੀਂ  ਹੋਇਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ ਦਾ ਕਹਿਣਾ ਸੀ ਕਿ ਤਿੰਨ ਮੰਤਰੀ ਪਾਰਟੀ ਦੀ ਕੌਮੀ ਕਾਰਜਕਰਨੀ ਦੀ ਮੀਟਿੰਗ ਵਿਚ ਹਿੱਸਾ ਲੈਣ ਕੇਰਲਾ ਗਏ ਹੋਣ ਕਰਕੇ ਮੀਟਿੰਗ ਵਿਚ ਨਹੀਂ ਪਹੁੰਚ ਸਕੇ।

RELATED ARTICLES
POPULAR POSTS