ਜਨ ਜੀਵਨ ਹੋਇਆ ਪ੍ਰਭਾਵਿਤ – ਪਾਰਾ 46 ਡਿਗਰੀ ਦੇ ਨੇੜੇ ਪਹੁੰਚਿਆ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੀ ਜਨਤਾ ਇਸ ਸਮੇਂ ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੀ ਹੈ ਅਤੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਤਾਂ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਵੀ ਲੂ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਹਫਤੇ ਗਰਮੀ ਹੋਰ ਵੀ ਵਧ ਸਕਦੀ ਹੈ ਅਤੇ ਲੂ ਚੱਲਣ ਦੀ ਵੀ ਸੰਭਾਵਨਾ ਹੈ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਉਂਦੇ ਐਤਵਾਰ ਤੱਕ ਪਾਰਾ 46 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। ਧਿਆਨ ਰਹੇ ਕਿ ਪੰਜਾਬ ਦੇ ਸਕੂਲਾਂ ਵਿਚ 15 ਮਈ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਗਰਮ ਹਵਾਵਾਂ ਚੱਲਣ ਨਾਲ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਦੁਪਹਿਰ ਸਮੇਂ ਘਰਾਂ ਵਿਚੋਂ ਬਾਹਰ ਜਾਣ ਤੋਂ ਸੰਕੋਚ ਹੀ ਕਰਨ।