Breaking News
Home / ਪੰਜਾਬ / 75 ਸਾਲਾਂ ਦੀਆਂ ਉਲਝਣਾਂ ਨੂੰ ਸੁਲਝਾਉਣ ’ਚ ਥੋੜ੍ਹਾ ਸਮਾਂ ਲੱਗੇਗਾ : ਕੁਲਤਾਰ ਸਿੰਘ ਸੰਧਵਾਂ

75 ਸਾਲਾਂ ਦੀਆਂ ਉਲਝਣਾਂ ਨੂੰ ਸੁਲਝਾਉਣ ’ਚ ਥੋੜ੍ਹਾ ਸਮਾਂ ਲੱਗੇਗਾ : ਕੁਲਤਾਰ ਸਿੰਘ ਸੰਧਵਾਂ

ਕਿਹਾ : ਮਹਿਲਾਵਾਂ ਵੀ 1000 ਰੁਪਏ ਦੀ ਸਹਾਇਤਾ ਲਈ ਥੋੜ੍ਹਾ ਇੰਤਜ਼ਾਰ ਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਤਾਰੀਫਾਂ ਕੀਤੀਆਂ। ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਅਤੇ ਬਿਜਲੀ ਕੱਟਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 75 ਸਾਲਾਂ ਦੀਆਂ ਉਲਝਣਾਂ ਨੂੰ ਸੁਲਝਾਉਣ ਲਈ ਥੋੜ੍ਹਾ ਸਮਾਂ ਤਾਂ ਲੱਗੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਅਤੇ ਸੂਬੇ ਦੀ ਜਨਤਾ ਦੇ ਸਹਿਯੋਗ ਨਾਲ ਯਤਨ ਕਰ ਰਹੇ ਹਾਂ। ਸੰਧਵਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਇਕ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਲਈ ਥੋੜ੍ਹਾ ਇੰਤਜ਼ਾਰ ਕਰਨ। ਧਿਆਨ ਰਹੇ ਕਿ ਕੁਲਤਾਰ ਸਿੰਘ ਸੰਧਵਾਂ ਮੀਡੀਆ ਦੇ ਸਵਾਲਾਂ ਤੋਂ ਕੁਝ ਬਚਦੇ ਹੀ ਨਜ਼ਰ ਆਏ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …