Breaking News
Home / ਪੰਜਾਬ / ਸੰਗਰੂਰ ਲੋਕ ਸਭਾ ਸੀਟ ’ਤੇ ਜਲਦ ਚੋਣ ਕਰਾਉਣ ਦੀ ਉਠੀ ਮੰਗ

ਸੰਗਰੂਰ ਲੋਕ ਸਭਾ ਸੀਟ ’ਤੇ ਜਲਦ ਚੋਣ ਕਰਾਉਣ ਦੀ ਉਠੀ ਮੰਗ

ਹਾਈਕੋਰਟ ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਦਿੱਤਾ ਪੱਤਰ
ਭਗਵੰਤ ਮਾਨ ਸੰਸਦ ਮੈਂਬਰੀ ਤੋਂ ਦੇ ਚੁੱਕੇ ਹਨ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਚੋਣ ਕਮਿਸ਼ਨ ਕੋਲੋਂ ਸੰਗਰੂਰ ਲੋਕ ਸਭਾ ਸੀਟ ਲਈ ਜਲਦ ਉਪ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਜੂਨ ਮਹੀਨੇ ਰਾਸ਼ਟਰਪਤੀ ਦੀ ਚੋਣ ਹੋਣੀ ਹੈ, ਉਸ ਤੋਂ ਪਹਿਲਾਂ ਸੰਗਰੂਰ ਲੋਕ ਸਭਾ ਹਲਕੇ ਤੋਂ ਉਪ ਚੋਣ ਕਰਵਾਈ ਜਾਵੇ। ਤਾਂ ਜੋ ਸੰਗਰੂਰ ਤੋਂ ਲੋਕ ਸਭਾ ਮੈਂਬਰ ਵੀ ਰਾਸ਼ਟਰਪਤੀ ਦੀ ਚੋਣ ਵਿਚ ਹਿੱਸਾ ਲੈ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਹੋਈ ਹੈ। ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਅਤੇ ਫਿਰ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ। ਐਡਵੋਕੇਟ ਹੇਮੰਤ ਕੁਮਾਰ ਨੇ ਕਿਹਾ ਕਿ ਜੇਕਰ ਰਾਸ਼ਟਰਪਤੀ ਦੀ ਚੋਣ ਲਈ ਇਕ ਤੋਂ ਜ਼ਿਆਦਾ ਉਮੀਦਵਾਰ ਹੋਣਗੇ ਤਾਂ ਵੋਟਿੰਗ ਹੋਵੇਗੀ। ਇਸਦੇ ਚੱਲਦਿਆਂ ਸਾਰੇ ਸੰਸਦ ਮੈਂਬਰਾਂ ਦਾ ਇਸ ਚੋਣ ਵਿਚ ਹਿੱਸਾ ਲੈਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ 14ਵੇਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਤੱਕ ਹੈ। ਇਸਦੇ ਚੱਲਦਿਆਂ ਦੇਸ਼ ਦੇ 15ਵੇਂ ਰਾਸ਼ਟਰਪਤੀ 25 ਜੁਲਾਈ ਤੋਂ ਆਪਣਾ ਕਾਰਜਭਾਰ ਸੰਭਾਲਣਗੇ।

 

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …