Breaking News
Home / ਪੰਜਾਬ / ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ

ਕਾਮੇਡੀਅਨ ਭਾਰਤੀ ਸਿੰਘ ਨੇ ਮੰਗੀ ਮੁਆਫੀ

ਦਾੜ੍ਹੀ-ਮੁੱਛਾਂ ’ਤੇ ਟਿੱਪਣੀ ਕਰਕੇ ਵਿਵਾਦਾਂ ’ਚ ਘਿਰੀ ਭਾਰਤੀ ਸਿੰਘ
ਐਸਜੀਪੀਸੀ ਨੇ ਭਾਰਤੀ ਸਿੰਘ ਦੀ ਗਿ੍ਰਫਤਾਰੀ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ ਅਤੇ ਹੁਣ ਉਸ ਨੇ ਆਪਣੀ ਗਲਤੀ ਲਈ ਮੁਆਫੀ ਵੀ ਮੰਗ ਲਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ। ਵਾਇਰਲ ਹੋਈ ਵੀਡੀਓ ਵਿਚ ਭਾਰਤੀ ਸਿੰਘ ਨੇ ਦਾੜ੍ਹੀ-ਮੁੱਛਾਂ ਬਾਰੇ ਮਜ਼ਾਕ ਉਡਾਇਆ ਹੈ। ਇਸ ਵੀਡੀਓ ਵਿਚ ਭਾਰਤੀ ਸਿੰਘ ਕਹਿੰਦੀ ਹੈ ਕਿ ਦਾੜ੍ਹੀ-ਮੁੱਛਾਂ ਦੇ ਬਹੁਤ ਫਾਇਦੇ ਹੁੰਦੇ ਹਨ, ਦੁੱਧ ਪੀਓ ਤੇ ਦਾੜ੍ਹੀ ਮੂੰਹ ’ਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਉਸ ਨੇ ਇਹ ਵੀ ਕਿਹਾ ਕਿ ਮੇਰੀਆਂ ਸਹੇਲੀਆਂ ਦੇ ਪਤੀਆਂ ਦੀ ਇੰਨੀ-ਇੰਨੀ ਦਾੜ੍ਹੀ ਹੈ, ਉਹ ਸਾਰਾ ਦਿਨ ਦਾੜ੍ਹੀ ਵਿਚੋਂ ਜੂੰਆਂ ਹੀ ਕੱਢਦੀਆਂ ਰਹਿੰਦੀਆਂ ਹਨ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਗੁੱਸਾ ਦੇਖਿਆ ਜਾ ਰਿਹਾ ਹੈ ਅਤੇ ਹੋਰ ਲੋਕ ਵੀ ਭਾਰਤੀ ਸਿੰਘ ਨੂੰ ਬੁਰਾ-ਭਲਾ ਬੋਲ ਰਹੇ ਹਨ। ਇਸੇ ਦੌਰਾਨ ਐਸਜੀਪੀਸੀ ਨੇ ਵੀ ਭਾਰਤੀ ਸਿੰਘ ਨੂੰ ਗਿ੍ਰਫਤਾਰ ਕਰਨ ਦੀ ਮੰਗ ਕੀਤੀ ਸੀ। ਹੁਣ ਵਿਵਾਦ ਵਧਦਾ ਦੇਖ ਕੇ ਭਾਰਤੀ ਸਿੰਘ ਨੇ ਮੁਆਫੀ ਮੰਗ ਲਈ ਹੈ। ਭਾਰਤੀ ਨੇ ਕਿਹਾ ਕਿ ਦਾੜ੍ਹੀ-ਮੁੱਛਾਂ ਤਾਂ ਅੱਜ ਕੱਲ੍ਹ ਹਰ ਕੋਈ ਰੱਖਦਾ ਹੈ, ਪਰ ਜੇਕਰ ਮੇਰੇ ਬੋਲਾਂ ਨਾਲ ਕਿਸੇ ਵੀ ਧਰਮ ਜਾਂ ਜਾਤ ਦੇ ਲੋਕ ਨਰਾਜ਼ ਹੋਏ ਹਨ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦੀ ਹਾਂ। ਭਾਰਤੀ ਸਿੰਘ ਨੇ ਕਿਹਾ ਕਿ ਮੈਂ ਖੁਦ ਪੰਜਾਬੀ ਹਾਂ ਅਤੇ ਮੈਨੂੰ ਪੰਜਾਬੀ ਹੋਣ ’ਤੇ ਮਾਣ ਹੈ।

Check Also

ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ

ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …