ਕਿਹਾ : ਮੁੱਖ ਮੰਤਰੀ ਘਰੀਂ ਜਾ ਕੇ ਸੁਣਨ ਲੋਕਾਂ ਦੀਆਂ ਸਮੱਸਿਆਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਜਨਤਕ ਦਰਬਾਰ ਨੂੰ ਲੰਮੇ ਹੱਥੀਂ ਲਿਆ ਹੈ। ਸਿੱਧੂ ਨੇ ਕਿਹਾ ਕਿ ਇਕ ਆਦਮੀ ਤਿੰਨ ਕਰੋੜ ਪੰਜਾਬੀਆਂ ਦੀਆਂ ਮੁਸ਼ਕਲਾਂ ਨਹੀਂ ਸੁਣ ਸਕਦਾ। ਸਿੱਧੂ ਨੇ ਸਵਾਲ ਕੀਤਾ ਕਿ ਇਕ ਆਦਮੀ ਦੇ ਅੱਗੇ ਮੁੱਦੇ ਹੱਲ ਕਰਵਾਉਣ ਲਈ ਲੋਕ ਘੰਟਿਆਂ ਦਾ ਸਫਰ ਕਿਉਂ ਕਰਨ? ਸਿੱਧੂ ਨੇ ਕਿਹਾ ਕਿ ਸਰਕਾਰ ਉਨ੍ਹਾਂ ਲੋਕਾਂ ਦੇ ਘਰੀਂ ਜਾ ਕੇ ਮੁਸ਼ਕਲਾਂ ਕਿਉਂ ਨਹੀਂ ਸੁਣਦੀ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ‘ਜਨਤਕ ਦਰਬਾਰ’ ਦੇ ਨਾਮ ’ਤੇ ਪੰਜਾਬ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਸਿੱਧੂ ਨੇ ਕਿਹਾ ਕਿ ਜਨਤਕ ਦਰਬਾਰ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਇਹ ਤਹਿਸੀਲ ਅਤੇ ਸਬ ਤਹਿਸੀਲ ਪੱਧਰ ’ਤੇ ਹੋਵੇ ਅਤੇ ਸਰਕਾਰ ਨੂੰ ਲੋਕਾਂ ਦੇ ਘਰੀਂ ਜਾਣਾ ਚਾਹੀਦਾ ਹੈ।