Breaking News
Home / ਪੰਜਾਬ / ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ

ਚੋਣਾਂ ਸਮੇਂ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ, ਹਾਈ ਕੋਰਟ ਨੇ ਮੰਗਿਆ ਜਵਾਬ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪਠਾਣਮਾਜਰਾ ’ਤੇ ਚੋਣਾਂ ਦੌਰਾਨ ਅਪਰਾਧਿਕ ਕੇਸ ਦੀ ਜਾਣਕਾਰੀ ਛੁਪਾਉਣ ਦਾ ਆਰੋਪ ਹੈ। ਇਸ ਸਬੰਧੀ ਪਠਾਣਮਾਜਰਾ ਤੋਂ ਚੋਣ ਹਾਰੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਮੀਤ ਸਿੰਘ ਪਠਾਣਮਾਜਰਾ ਤੋਂ 15 ਜੁਲਾਈ ਤੱਕ ਇਸ ਦਾ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਚੋਣਾਂ ਸਮੇਂ ਹਰਮੀਤ ਸਿੰਘ ਪਠਾਣਮਾਜਰਾ ’ਤੇ ਕੇਸ ਦੀ ਜਾਣਕਾਰੀ ਛੁਪਾਉਣ ਦੇ ਮਾਮਲੇ ਵਿਚ ਐਫ ਆਈ ਆਰ ਦਰਜ ਹੋ ਚੁੱਕੀ ਹੈ। ਸਨੌਰ ਦੇ ਜੁਲਕਾਂ ਪੁਲਿਸ ਥਾਣੇ ’ਚ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਹੋਇਆ ਸੀ। ਇਸ ਕੇਸ ’ਚ ਪਠਾਣਮਾਜਰਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ ਅਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਚੋਣਾਂ ਦੌਰਾਨ ਦਿੱਤੇ ਗਏ ਐਫੀਡੇਵਿਟ ’ਚ ਨਹੀਂ ਦਿੱਤੀ ਸੀ। ਉਨ੍ਹਾਂ ਨੇ ਚੋਣ ਕਮਿਸ਼ਨਰ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਜੇਕਰ ਉਨ੍ਹਾਂ ’ਤੇ ਲੱਗੇ ਆਰੋਪ ਸਹੀ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ ਦੀ ਚੋਣ ਰੱਦ ਵੀ ਕੀਤੀ ਜਾ ਸਕਦੀ ਹੈ।

 

Check Also

ਪੰਜਾਬ ਸਰਕਾਰ ਵੱਲੋਂ ਦਿੱਲੀ ਏਅਰਪੋਰਟ ’ਤੇ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਹਾਇਤਾ ਕੇਂਦਰ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ : …