Breaking News
Home / ਪੰਜਾਬ / ਮਨਪ੍ਰੀਤ ਬਾਦਲ ਵੀ ਛੱਡ ਸਕਦੇ ਨੇ ਕਾਂਗਰਸ ਪਾਰਟੀ ਦਾ ਸਾਥ!

ਮਨਪ੍ਰੀਤ ਬਾਦਲ ਵੀ ਛੱਡ ਸਕਦੇ ਨੇ ਕਾਂਗਰਸ ਪਾਰਟੀ ਦਾ ਸਾਥ!

ਜੈਜੀਤ ਜੌਹਲ ਨੇ ਕਿਹਾ : ਕਾਂਗਰਸ ਖਿਲਾਫ਼ ਬੋਲਣ ਵਾਲੇ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਵੀ ਕਾਂਗਰਸ ਪਾਰਟੀ ਦਾ ਸਾਥ ਛੱਡ ਸਕਦੇ ਹਨ। ਇਸ ਦਾ ਸੰਕੇਤ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਜੌਹਲ ਦੀ ਸ਼ੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਤੋਂ ਮਿਲਿਆ ਹੈ। ਜੌਹਲ ਨੇ ਲਿਖਿਆ ਕਿ ਮਨਪ੍ਰੀਤ ਬਾਦਲ ਨੂੰ ਹਰਾਉਣ ਦੇ ਲਈ ਕਹਿਣ ਵਾਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਵਰਕਿੰਗ ਪ੍ਰਧਾਨ ਬਣਾ ਦਿੱਤਾ ਗਿਆ ਹੈ। ਅਜਿਹੇ ’ਚ ਮਨਪ੍ਰੀਤ ਬਾਦਲ ਵਰਗੇ ਵਰਕਰ ਤੋਂ ਇਨ੍ਹਾਂ ਦੀ ਇੱਜ਼ਤ ਕਰਨ ਦੀ ਉਮੀਦ ਕਿਸ ਤਰ੍ਹਾਂ ਕੀਤੀ ਜਾ ਸਕਦੀ ਹੈ। ਜੌਹਲ ਨੇ ਅੱਗੇ ਲਿਖਿਆ ਕਿ ਮੈਂ ਚੋਣਾਂ ਦੌਰਾਨ ਵੀ ਚੁੱਪ ਰਿਹਾ ਕਿਉਂਕਿ ਮੈਂ ਰਾਜਾ ਵੜਿੰਗ ਦੇ ਮਨਪ੍ਰੀਤ ਬਾਦਲ ਖਿਲਾਫ਼ ਬੋਲਣ ਨੂੰੂ ਮੁੱਦਾ ਨਹੀਂ ਬਣਾਉਣਾ ਚਾਹੁੰਦਾ ਸੀ। ਜਦਕਿ ਰਾਜਾ ਵੜਿੰਗ ਨੇ ਸਟੇਜ ਤੋਂ ਖੁੱਲ੍ਹ ਕੇ ਬਠਿੰਡਾ ਸ਼ਹਿਰੀ ਤੋਂ ਕਾਂਗਰਸ ਖਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ ਸੀ। ਇਸੇ ਤਰ੍ਹਾਂ ਭਾਰਤ ਭੂਸ਼ਣ ਆਸ਼ੂ ਦਾ ਵੀ ਇਕ ਆਡੀਓ ਵਾਇਰਲ ਹੋਇਆ ਸੀ, ਜਿਸ ’ਚ ਉਹ ਵੀ ਮਨਪ੍ਰੀਤ ਬਾਦਲ ਖਿਲਾਫ਼ ਵੋਟ ਪਾਉਣ ਦੀ ਗੱਲ ਕਰ ਰਿਹਾ ਸੀ। ਪੋਸਟ ’ਚ ਜੈਜੀਤ ਨੇ ਲਿਖਿਆ ਕਿ ਉਦੇਪੁਰ ’ਚ ਚਿੰਤਨ ਇਹ ਹੋਣਾ ਚਾਹੀਦਾ ਸੀ ਕਿ ਜੇਕਰ ਕੋਈ ਵੀ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਬੋਲਦਾ ਹੈ ਤਾਂ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜ਼ਿਆ ਜਾਂਦਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …