ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਬਿਨਾ ਮੀਟਿੰਗ ਕੀਤਿਆਂ ਦਿੱਲੀ ਪਹੁੰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਤੋਂ ਚੰਡੀਗੜ੍ਹ ਵੱਲੋਂ ਮਾਰਚ ਕੀਤਾ ਗਿਆ। ਚੰਡੀਗੜ੍ਹ ਵੱਲ ਨੂੰ ਵਧਦੇ ਹੋਏ ਕਿਸਾਨਾਂ ਨੇ ਪਹਿਲਾ ਬੈਰੀਕੇਡ ਤੋੜ ਦਿੱਤਾ ਜਦਕਿ ਦੂਸਰੇ ਬੈਰੀਕੇਡ ’ਤੇ ਮੋਹਾਲੀ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਕਿਸਾਨ ਚੰਡੀਗੜ੍ਹ ’ਚ ਦਾਖਲ ਹੋਣ ਦੀ ਜ਼ਿੱਦ ’ਤੇ ਅੜੇ ਹੋਏ ਸਨ ਪ੍ਰੰਤੂ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਉਥੇ ਹੀ ਰੋਕ ਲਿਆ ਅਤੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਪ੍ਰੰਤੂ ਮੁੱਖ ਮੰਤਰੀ ਕਿਸਾਨਾਂ ਨਾਲ ਮੀਟਿੰਗ ਕਰਨ ਦੀ ਬਜਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ। ਜਦਕਿ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਾ ਦਿੱਲੀ ਦੌਰਾ ਪਹਿਲਾਂ ਤੋਂ ਹੀ ਤਹਿ ਸੀ ਪ੍ਰੰਤੂ ਕਿਸਾਨ ਸਰਕਾਰੀ ਨੁਮਾਇੰਦਿਆਂ ਨਾਲ ਗੱਲ ਕਰਨ ਲਈ ਰਾਜ਼ੀ ਨਹੀਂ ਹੋਏ ਅਤੇ ਕਿਸਾਨ ਆਗੂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ’ਤੇ ਅੜੇ ਹੋਏ ਹਨ। ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਆਪ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨਗੇ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …