ਸੁਪਰੀਮ ਕੋਰਟ ਨੇ ਦਿੱਤੇ ਰਿਹਾਈ ਦੇ ਹੁਕਮ, 31 ਸਾਲ ਤੋਂ ਜੇਲ੍ਹ ’ਚ ਬੰਦ ਹੈ ਪੇਰਾ ਰਿਵਲਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਦੋਸ਼ੀ ਏ ਜੀ ਪੇਰਾ ਰਿਵਲਨ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਸ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਪਿਛਲੇ 30 ਸਾਲਾਂ ਤੋਂ ਜੇਲ੍ਹ ’ਚ ਬੰਦ ਪੇਰਾ ਰਿਵਲਨ ਦੇ ਜੇਲ੍ਹ ’ਚ ਚੰਗੇ ਰਵੱਈਏ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਉਸ ਨੂੰ ਰਿਹਾਅ ਕਰਨ ਦਾ ਫੈਸਲਾ ਸੁਣਾਇਆ ਹੈ। ਧਿਆਨ ਰਹੇ ਕਿ 21 ਮਈ 1991 ਨੂੰ ਇਕ ਚੋਣ ਰੈਲੀ ਦੌਰਾਨ ਤਾਮਿਲਨਾਡੂ ’ਚ ਇਕ ਆਤਮਘਾਤੀ ਹਮਲੇ ’ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ’ਚ ਪੇਰਾ ਰਿਵਲਨ ਸਮੇਤ 7 ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਸੀ। ਟਾਡਾ ਅਦਾਲਤ ਅਤੇ ਸੁਪਰੀਮ ਕੋਰਟ ਨੇ ਪੇਰਾ ਰਿਵਲਨ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ’ਚ ਰਹਿਮ ਦੀ ਪਟੀਸ਼ਨ ’ਤੇ ਸੁਣਵਾਈ ’ਚ ਹੋਈ ਦੇਰੀ ਕਾਰਨ ਪੇਰਾ ਰਿਵਲਨ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲ ਦਿੱਤਾ ਗਿਆ ਸੀ ਪ੍ਰੰਤੂ ਤਾਮਿਲਨਾਡੂ ਸਰਕਾਰ ਨੇ ਉਸ ਦੀ ਉਮਰ ਕੈਦ ਨੂੰ ਵੀ ਖਤਮ ਕਰ ਕੇ ਰਿਹਾਅ ਕਰਨ ਲਈ ਇਕ ਮਤਾ ਪਾਸ ਕੀਤਾ ਸੀ ਪ੍ਰੰਤ ਅੱਜ ਸੁਪਰੀਮ ਕੋਰਟ ਦੇ ਜਸਟਿਸ ਐਲ ਨਾਗੇਵਰ ਦੀ ਅਗਵਾਈ ਵਾਲੇ ਬੈਂਚ ਨੇ ਆਰਟੀਕਲ 142 ਦਾ ਇਸਤੇਮਾਲ ਕਰਦੇ ਹੋਏ ਪੇਰਾ ਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …