ਹਾਰਦਿਕ ਪਟੇਲ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਹਾਰਦਿਕ ਪਟੇਲ ਨੇ ਅਸਤੀਫ਼ੇ ਬਾਰੇ ਜਾਣਕਾਰੀ ਆਪਣੇ ਟਵਿੱਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਲਿਖਿਆ ਕਿ ਅੱਜ ਮੈਂ ਹਿੰਮਤ ਕਰਕੇ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੇਰਾ ਹਰ ਸਾਥੀ ਅਤੇ ਗੁਜਰਾਤ ਦੀ ਜਨਤਾ ਇਸ ਫੈਸਲੇ ਦਾ ਸਵਾਗਤ ਕਰੇਗੀ। ਹਾਰਦਿਕ ਪਟੇਲ ਨੇ ਅੱਗੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਆਪਣੇ ਇਸ ਫੈਸਲੇ ਤੋਂ ਬਾਅਦ ਭਵਿੱਖ ’ਚ ਮੈਂ ਗੁਜਰਾਤ ਦੇ ਲਈ ਹੋਰ ਦਿ੍ਰੜ੍ਹਤਾ ਨਾਲ ਕੰਮ ਕਰ ਸਕਾਂਗਾ। ਪਟੇਲ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਰਾਹੀਂ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਹਾਰਦਿਕ ਪਟੇਲ ਹੁਣ ਕਿਸ ਪਾਰਟੀ ਵਿਚ ਜਾਣਗੇ ਇਸ ਬਾਰੇ ਫਿਲਹਾਲ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਪ੍ਰੰਤੂ ਉਨ੍ਹਾਂ ਦੇ ਹਾਲੀਆ ਬਿਆਨਾਂ ਤੋਂ ਲਗਦਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।