17.8 C
Toronto
Wednesday, July 22, 2026
spot_img
Homeਪੰਜਾਬਕੁੰਵਰ ਵਿਜੇ ਪ੍ਰਤਾਪ ਨੂੰ ਬਣਾਓ ਗ੍ਰਹਿ ਮੰਤਰੀ

ਕੁੰਵਰ ਵਿਜੇ ਪ੍ਰਤਾਪ ਨੂੰ ਬਣਾਓ ਗ੍ਰਹਿ ਮੰਤਰੀ

ਡਾ. ਨਵਜੋਤ ਕੌਰ ਸਿੱਧੂ ਨੇ ਸਾਬਕਾ ਆਈਪੀਐਸ ਅਫਸਰ ਦੇ ਹੱਕ ’ਚ ਚੁੱਕੀ ਆਵਾਜ਼
ਸਿੱਧੂ ਦੀ ਪਤਨੀ ਨੇ ਪੰਜਾਬ ’ਚ ਲਾਅ ਐਂਡ ਆਰਡਰ ਦੀ ਦਿੱਤੀ ਦੁਹਾਈ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਵਿਗੜੇ ਲਾਅ ਐਂਡ ਆਰਡਰ ਦੀ ਦੁਹਾਈ ਦੇ ਕੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿਚ ਟਵੀਟ ਕੀਤਾ ਹੈ। ਡਾ. ਸਿੱਧੂ ਦਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਪਹਿਲਾ ਸਿਆਸੀ ਟਵੀਟ ਹੈ। ਡਾ. ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਅਪਰਾਧ ਨੇ ਹੱਦਾਂ ਪਾਰ ਕਰ ਲਈਆਂ ਹਨ। ਡਾ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਇਕ ਕਾਬਿਲ ਅਤੇ ਸੀਨੀਅਰ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਹੈ ਅਤੇ ਉਨ੍ਹਾਂ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੁੰਵਰ ਵਿਜੇ ਪ੍ਰਤਾਪ ਅੰਮਿ੍ਰਤਸਰ ਵਿਚ ਤੈਨਾਤ ਸਨ ਤਾਂ ਕਿਸੇ ਦੀ ਵੀ ਅਪਰਾਧ ਕਰਨ ਦੀ ਹਿੰਮਤ ਨਹੀਂ ਹੁੰਦੀ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਿੱਧੂ ਪਰਿਵਾਰ ਸ਼ੁਰੂ ਤੋਂ ਹੀ ਕੁੰਵਰ ਵਿਜੇ ਪ੍ਰਤਾਪ ਦਾ ਹਮਾਇਤੀ ਰਿਹਾ ਹੈ।

 

RELATED ARTICLES
POPULAR POSTS