-3.5 C
Toronto
Monday, January 12, 2026
spot_img
Homeਪੰਜਾਬਐਸਜੀਪੀਸੀ ਨੇ ਭਗਵੰਤ ਮਾਨ ਨੂੰ ਯਾਦ ਕਰਾਇਆ ਵਾਅਦਾ

ਐਸਜੀਪੀਸੀ ਨੇ ਭਗਵੰਤ ਮਾਨ ਨੂੰ ਯਾਦ ਕਰਾਇਆ ਵਾਅਦਾ

ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ 50 ਕਰੋੜ ਰੁਪਏ ਜਾਰੀ ਕਰਨ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਵੰਤ ਮਾਨ ਵਲੋਂ ਕੀਤਾ ਵਾਅਦਾ ਯਾਦ ਕਰਾਉਂਦੇ ਹੋਏ ਮੁੱਖ ਮੰਤਰੀ ਦੀ ਸੇਵਾ ਲਗਾ ਦਿੱਤੀ ਹੈ। ਐਸਜੀਪੀਸੀ ਨੇ ਸੀਐਮ ਭਗਵੰਤ ਮਾਨ ਨੂੰ ਐਸ.ਸੀ. ਸਕਾਲਰਸ਼ਿਪ ਦੇ 50 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਲਈ ਕਿਹਾ ਹੈ ਤਾਂ ਕਿ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਰਾਹਤ ਮਿਲ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਐਸ.ਸੀ. ਵਿਦਿਆਰਥੀਆਂ ਲਈ ਸਕਾਲਰਸ਼ਿਪ ਦਾ ਐਲਾਨ ਕੀਤਾ ਹੋਇਆ ਹੈ। ਇਸਦੇ ਤਹਿਤ 10ਵੀਂ ਤੋਂ ਬਾਅਦ ਵਿਦਿਆਰਥੀਆਂ ਕੋਲੋਂ ਫੀਸ ਨਹੀਂ ਲਈ ਜਾਂਦੀ। ਸਰਕਾਰ ਨੇ 2020 ਵਿਚ ਇਹ ਯੋਜਨਾ ਤਾਂ ਸ਼ੁਰੂ ਕਰ ਦਿੱਤੀ ਸੀ, ਪਰ ਸਕੂਲਾਂ ਅਤੇ ਕਾਲਜਾਂ ਦਾ ਕਰੋੜਾਂ ਰੁਪਏ ਬਕਾਇਆ ਖੜ੍ਹਾ ਹੈ। ਇਸਦੇ ਤਹਿਤ ਐਸਜੀਪੀਸੀ ਦੀ ਅਗਵਾਈ ਵਿਚ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਵੀ 50 ਕਰੋੜ ਰੁਪਏ ਬਕਾਇਆ ਹਨ। ਇਸੇ ਦੌਰਾਨ ਐਸਜੀਪੀਸੀ ਦੇ ਮੀਤ ਪ੍ਰਧਾਨ ਪਿ੍ਰੰਸੀਪਲ ਸੁਰਿੰਦਰ ਸਿੰਘ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦਾ ਕੀਤਾ ਹੋਇਆ ਵਾਅਦਾ ਯਾਦ ਕਰਾਇਆ ਹੈ ਅਤੇ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਐਸਜੀਪੀਸੀ ਨਾਲ ਵਾਅਦਾ ਕੀਤਾ ਸੀ ਕਿ ਜਦ ਵੀ ਉਨ੍ਹਾਂ ਨੂੰੂ ਕੋਈ ਸੇਵਾ ਲਗਾਈ ਜਾਵੇਗੀ, ਤਾਂ ਉਹ ਉਸ ਨੂੰ ਪੂਰਾ ਕਰਨਗੇ।

RELATED ARTICLES
POPULAR POSTS