5 C
Toronto
Tuesday, November 25, 2025
spot_img
Homeਪੰਜਾਬਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ’ਚ ਜੁਟੇ

ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ’ਚ ਜੁਟੇ

5 ਉਪ ਪ੍ਰਧਾਨਾਂ ਨੂੰ ਜ਼ਿਲ੍ਹਿਆਂ ਦੀ ਕੀਤੀ ਵੰਡ, ਕਾਂਗਰਸ ਭਵਨ ’ਚ ਬੈਠਣ ਦੇ ਦਿਨ ਕੀਤੇ ਨਿਸ਼ਚਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਵਿਚ ਜੁਟ ਗਏ ਹਨ। ਜਿਸ ਦੇ ਚਲਦਿਆਂ ਉਨ੍ਹਾਂ 5 ਉਪ ਪ੍ਰਧਾਨਾਂ ਨੂੰ ਜ਼ਿਲ੍ਹਿਆਂ ਦੀ ਵੰਡ ਵੀ ਕਰ ਦਿੱਤੀ ਹੈ। ਇਨ੍ਹਾਂ ਪੰਜ ਉਪ ਪ੍ਰਧਾਨਾਂ ਵਿਚ ਪਰਗਟ ਸਿੰਘ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ, ਕੁਸ਼ਲਦੀਪ ਢਿੱਲੋਂ ਅਤੇ ਇੰਦਰਬੀਰ ਸਿੰਘ ਬੁਲਾਰੀਆ ਦਾ ਨਾਮ ਸ਼ਾਮਲ ਹੈ। ਉਪ ਪ੍ਰਧਾਨਾਂ ਦੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਬੈਠਣ ਦੇ ਦਿਨਾਂ ਦੀ ਵੀ ਵੰਡ ਕੀਤੀ ਗਈ ਹੈ ਜਿਸ ਤਹਿਤ ਸੋਮਵਾਰ ਨੂੰ ਪਰਗਟ ਸਿੰਘ, ਮੰਗਲਵਾਰ ਨੂੰ ਅਰੁਣਾ ਚੌਧਰੀ, ਬੁੱਧਵਾਰ ਨੂੰ ਸੁੰਦਰ ਸ਼ਾਮ ਅਰੋੜਾ, ਵੀਰਵਾਰ ਨੂੰ ਕੁਸ਼ਲਦੀਪ ਢਿੱਲੋਂ ਅਤੇ ਸ਼ੁੱਕਰਵਾਰ ਨੂੰ ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ਭਵਨ ਵਿਚ ਬੈਠ ਕੇ ਕਾਂਗਰਸੀ ਵਰਕਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨਗੇ। ਇਸ ਤੋਂ ਇਲਾਵਾ ਪੰਜਾਬ ਵਿਚ ਇੰਡਸਟਰੀ, ਐਨ ਆਰ ਆਈ ਸਮੇਤ ਦੂਜੇ ਸੰਗਠਨਾਂ ਨਾਲ ਮੁਲਾਕਾਤ ਕਰਨ ਦੇ ਲਈ ਕੈਸ਼ੀਅਰ ਅਮਿਤ ਵਿੱਜ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

 

RELATED ARTICLES
POPULAR POSTS