Breaking News
Home / ਪੰਜਾਬ / ਪੰਜਾਬ ’ਚ 1766 ਰਿਟਾਇਰਡ ਪਟਵਾਰੀਆਂ ਨੂੰ ਮੁੜ ਮਿਲੇਗੀ ਨੌਕਰੀ

ਪੰਜਾਬ ’ਚ 1766 ਰਿਟਾਇਰਡ ਪਟਵਾਰੀਆਂ ਨੂੰ ਮੁੜ ਮਿਲੇਗੀ ਨੌਕਰੀ

ਰੈਵੇਨਿਊ ਮੰਤਰੀ ਜਿੰਪਾ ਬੋਲੇ, ਨਵੇਂ ਪਟਵਾਰੀਆਂ ਨੂੰ ਹਾਲੇ ਲੱਗੇਗਾ ਸਮਾਂ
ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ 1500 ਰੁਪਏ ਦੇਣ ਦੇ ਫੈਸਲੇ ’ਤੇ ਵੀ ਮੋਹਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਹੋਰ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਅੱਜ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ 1766 ਰਿਟਾਇਰਡ ਪਟਵਾਰੀਆਂ ਨੂੰ ਮੁੜ ਭਰਤੀ ਕਰਨ ’ਤੇ ਮੋਹਰ ਲਗਾ ਦਿੱਤੀ ਗਈ। ਇਸੇ ਦੇ ਚੱਲਦਿਆਂ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ 1090 ਪਟਵਾਰੀ ਭਰਤੀ ਕੀਤੇ ਗਏ, ਪਰ ਉਨ੍ਹਾਂ ਦਾ ਪ੍ਰੋਬੇਸ਼ਨ ਸਮਾਂ 2 ਸਾਲ ਦਾ ਹੈ, ਉਦੋਂ ਤੱਕ ਲਈ ਕੰਮਕਾਜ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਲਈ ਅਜੇ ਸਮਾਂ ਲੱਗੇਗਾ। ਜਿੰਪਾ ਨੇ ਇਹ ਵੀ ਕਿਹਾ ਕਿ ਪੇਂਡੂ ਖੇਤਰਾਂ ਵਿਚ ਪਟਵਾਰੀ ਨਹੀਂ ਹਨ ਅਤੇ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਜਿੰਪਾ ਨੇ ਕਿਹਾ ਕਿ ਉਨ੍ਹਾਂ ਹੀ ਰਿਟਾਇਰਡ ਪਟਵਾਰੀਆਂ ਨੂੰ ਭਰਤੀ ਕੀਤਾ ਜਾਵੇਗਾ, ਜਿਨ੍ਹਾਂ ’ਤੇ ਭਿ੍ਰਸ਼ਟਾਚਾਰ ਦਾ ਕੋਈ ਵੀ ਆਰੋਪ ਨਹੀਂ ਹੋਵੇਗਾ। ਧਿਆਨ ਰਹੇ ਕਿ ਝੋਨੇ ਦੀ ਸਿੱਧੀ ਬਿਜਾਈ ’ਤੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦੇ ਫੈਸਲੇ ’ਤੇ ਵੀ ਕੈਬਨਿਟ ਨੇ ਮੋਹਰ ਲਗਾ ਦਿੱਤੀ ਹੈ। ਇਸੇ ਤਰ੍ਹਾਂ ਕੈਬਨਿਟ ਮੀਟਿੰਗ ਦੌਰਾਨ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …