ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ 13 ’ਚੋਂ 12 ਮੰਗਾਂ ਮੰਨੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਕਿਸਾਨੀ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਅੱਗੇ ਰੱਖੀਆਂ ਗਈਆਂ 13 ਮੰਗਾਂ ਵਿਚੋਂ 12 ਮੰਗਾਂ ਨੂੰ ਮੰਨ ਲਿਆ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨਾ ਲਗਾਉਣ ਦੀਆਂ ਤਰੀਕਾਂ ਵਾਲੀ ਸੀ, ਜਿਸ ’ਤੇ ਸਹਿਮਤੀ ਬਣ ਗਈ ਹੈ ਅਤੇ ਹੁਣ ਪੰਜਾਬ ਦੇ ਕਿਸਾਨ 14 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰ ਸਕਦੇ ਹਨ। ਮੀਟਿੰਗ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ-ਮੋਹਾਲੀ ਬਾਰਡਰ ਸਥਿਤ ਕਿਸਾਨੀ ਧਰਨੇ ’ਤੇ ਪਹੁੰਚੇ। ਜਿੱਥੇ ਉਨ੍ਹਾਂ ਪੰਜਾਬ ਸਰਕਾਰ ਅਤੇ ਕਿਸਾਨ ਆਗੂ ਦਰਮਿਆਨ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਨੂੰ ਖਤਮ ਕਰਵਾਇਆ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …