8.1 C
Toronto
Thursday, October 30, 2025
spot_img
Homeਭਾਰਤਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ

ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ

ਈਡੀ ਨੇ ਕੁੰਦਰਾ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
ਮੁੰਬਈ/ਬਿਊਰੋ ਨਿਊਜ਼
ਫ਼ਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਬਿਜਨਸਮੈਨ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਪੋਰਨ ਫ਼ਿਲਮ ਮਾਮਲੇ ’ਚ ਲੰਘੀ ਦੇਰ ਰਾਤ ਈਡੀ ਨੇ ਕੁੰਦਰਾ ਖਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਕੁੰਦਰਾ ਖਿਲਾਫ਼ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ ਦੇ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ’ਚ ਰਾਜ ਕੁੰਦਰਾ ਨੂੰ ਪਿਛਲੇ ਸਾਲ 20 ਜੁਲਾਈ ਨੂੰ ਗਿ੍ਰਫ਼ਤਾਰ ਕੀਤਾ ਸੀ, ਫ਼ਿਲਹਾਲ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ। ਕੁੰਦਰਾ ’ਤੇ ਹੌਟਸ਼ੌਟ ਨਾਮ ਦੇ ਐਪ ਰਾਹੀਂ ਅਸ਼ਲੀਲ ਫ਼ਿਲਮਾਂ ਸ਼ੇਅਰ ਕਰਨ ਦਾ ਆਰੋਪ ਲਗਾਇਆ ਗਿਆ ਸੀ। ਦਰਜ ਹੋਏ ਨਵੇਂ ਮਾਮਲੇ ਤੋਂ ਬਾਅਦ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਤੋਂ ਜਲਦੀ ਹੀ ਪੁੱਛਗਿੱਛ ਹੋ ਸਕਦੀ ਹੈ। ਈਡੀ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਰਾਜ ਕੁੰਦਰਾ ਦੀ ਕੰਪਨੀ ’ਚ 13 ਅਲੱਗ-ਅਲੱਗ ਬੈਂਕ ਖਾਤਿਆਂ ’ਚੋਂ ਪੈਸੇ ਭੇਜੇ ਗਏ ਹਨ ਅਤੇ ਇਹ ਅਸ਼ਲੀਲ ਫ਼ਿਲਮਾਂ ਤੋਂ ਹੋਈ ਕਮਾਈ ਦੱਸੀ ਜਾ ਰਹੀ ਹੈ।

 

RELATED ARTICLES
POPULAR POSTS