ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਕੀਤਾ ਗਿਆ ਫ਼ੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਬਣਾਈ ਗਈ 11 ਮੈਂਬਰੀ ਕਮੇਟੀ ਦੀ ਪਲੇਠੀ ਮੀਟਿੰਗ ਵੀਰਵਾਰ ਨੂੰ ਸ਼ੋ੍ਰਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਆਉਂਦੇ ਦੋ ਹਫਤਿਆਂ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 11 ਮੈਂਬਰੀ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦਾ ਪੂਰਾ ਵੇਰਵਾ 15 ਦਿਨਾਂ ’ਚ ਤਿਆਰ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ, ਹਰਨਾਮ ਸਿੰਘ ਧੁੰਮਾ, ਹਰਮੀਤ ਸਿੰਘ ਕਾਲਕਾ, ਬਲਜੀਤ ਸਿੰਘ ਦਾਦੂਵਾਲ, ਪਰਮਜੀਤ ਸਿੰਘ ਸਰਨਾ ਆਦਿ ਸ਼ਾਮਲ ਸਨ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …