Breaking News
Home / ਭਾਰਤ / ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣਗੇ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣਗੇ

ਹਰ ਰੋਜ਼ 5 ਹਜ਼ਾਰ ਸ਼ਰਧਾਲੂ ਟੇਕ ਸਕਣਗੇ ਮੱਥਾ
ਰਿਸ਼ੀਕੇਸ਼ ਤੋਂ ਪਹਿਲਾ ਜਥਾ ਹੋਇਆ ਰਵਾਨਾ
ਰਿਸ਼ੀਕੇਸ਼/ਬਿਊਰੋ ਨਿਊਜ਼
ਉਤਰਾਖੰਡ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਆਉਂਦੀ 22 ਮਈ ਨੂੰ ਸੰਗਤਾਂ ਲਈ ਖੋਲ੍ਹ ਦਿੱਤੇ ਜਾਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਸਕਣਗੇ। ਇਸ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਗੁਰਦੁਆਰਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਨਲਾਈਨ ਰਜਿਟ੍ਰੇਸਨ ਕਰਾਉਣੀ ਪਵੇਗੀ। ਇਸੇ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ 19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਸ ਮੌਕੇ ਰਿਸ਼ੀਕੇਸ ਵਿਖੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ ਵੀ ਕਰਵਾਇਆ ਗਿਆ। ਇਸ ਕੀਰਤਨ ਸਮਾਗਮ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਰਾਜਪਾਲ ਗੁਰਮੀਤ ਸਿੰਘ, ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਸਮੇਤ ਹੋਰ ਵੱਖ-ਵੱਖ ਸ਼ਖ਼ਸੀਅਤਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ।

Check Also

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਜਿੱਤਿਆ ਭਰੋਸੇ ਦਾ ਵੋਟ

ਸੋਰੇਨ ਦੇ ਹੱਕ ਵਿਚ 45 ਵੋਟਾਂ ਪਈਆਂ ਅਤੇ ਵਿਰੋਧ ’ਚ ਕੋਈ ਵੀ ਵੋਟ ਨਹੀਂ ਪਈ …