24.4 C
Toronto
Monday, September 7, 2026
spot_img
Homeਭਾਰਤਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਲ

ਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਲ

ਸੁਨੀਲ ਜਾਖੜ ਭਾਜਪਾ ’ਚ ਹੋਏ ਸ਼ਾਮਲਕਾਂਗਰਸ ਖਿਲਾਫ ਜਾਖੜ ਨੇ ਜੰਮ ਕੇ ਕੱਢੀ ਭੜਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਭਾਜਪਾ ਆਗੂਆਂ ਨੇ ਸੁਨੀਲ ਜਾਖੜ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਧਿਆਨ ਰਹੇ ਕੁੱਝ ਦਿਨ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਛੱਡਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸ ਖਿਲਾਫ਼ ਜੰਮ ਕੇ ਭੜਾਸ ਕੱਢੀ ਸੀ।

 

RELATED ARTICLES
POPULAR POSTS