16.2 C
Toronto
Sunday, October 5, 2025
spot_img
Homeਪੰਜਾਬਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਵੀਕਾਰਿਆ

ਨਵਜੋਤ ਸਿੱਧੂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਵੀਕਾਰਿਆ

ਪੀੜਤ ਪਰਿਵਾਰ ਨੂੰ ਅਦਾਲਤ ਦੇ ਫੈਸਲੇ ’ਤੇ ਤਸੱਲੀ
ਵਿਰੋਧੀਆਂ ਦੇ ਨਿਸ਼ਾਨੇ ’ਤੇ ਆਏ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੱਧੂ ਨੂੰ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਇਸ ਤੋਂ ਬਾਅਦ ਸਿੱਧੂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ ਅਤੇ ਉਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਵੀਕਾਰ ਕੀਤਾ ਹੈ। ਸਿੱਧੂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਵਿਰੋਧੀਆਂ ਨੇ ਵੀ ਨਵਜੋਤ ਸਿੱਧੂ ਨੂੰ ਲੰਮੇ ਹੱਥੀਂ ਲਿਆ ਹੈ। ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਾਂਗਰਸ ਪਾਰਟੀ ਦਾ ਬਹੁਤ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਧੂ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਨਹੀਂ ਦੇ ਸਕਦੇ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਪੀੜਤ ਪਰਿਵਾਰ ਨੂੰ ਨਿਆਂ ਦਿੱਤਾ ਹੈ। ਇਸਦੇ ਚੱਲਦਿਆਂ ਮਿ੍ਰਤਕ ਗੁਰਨਾਮ ਸਿੰਘ ਦੇ ਪੀੜਤ ਪਰਿਵਾਰ ਨੇ ਵੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਤਸੱਲੀ ਪ੍ਰਗਟਾਈ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਵੀ ਸਿੱਧੂ ’ਤੇ ਤਨਜ ਕੱਸਦਿਆਂ, ਠੋਕੋ ਤਾੜੀ ਕਿਹਾ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜਦੋਂ ਨਵਜੋਤ ਸਿੱਧੂ ਨੂੰ ਸਜ਼ਾ ਸੁਣਵਾਈ, ਉਸ ਸਮੇਂ ਸਿੱਧੂ ਪਟਿਆਲਾ ਵਿਚ ਕੇਂਦਰ ਸਰਕਾਰ ਖਿਲਾਫ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਹਾਥੀ ’ਤੇ ਚੜ੍ਹ ਰੋਸ ਪ੍ਰਦਰਸ਼ਨ ਕਰ ਰਹੇ ਸਨ।

RELATED ARTICLES
POPULAR POSTS