34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਪਟਿਆਲਾ ’ਚ ਝਗੜੇ ਦੌਰਾਨ ਬਜ਼ੁਰਗ ਗੁਰਨਾਮ ਸਿੰਘ ਦੀ ਹੋ ਗਈ ਸੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ ਸੁਣਾ ਦਿੱਤੀ ਹੈ ਅਤੇ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ, ਜਦੋਂ 27 ਦਸੰਬਰ 1988 ਨੂੰ ਨਵਜੋਤ ਸਿੱਧੂ ਅਤੇ ਉਸਦੇ ਦੋਸਤ ਦਾ ਪਟਿਆਲਾ ਵਿਚ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ। ਇਸ ਝਗੜੇ ਦੌਰਾਨ 65 ਸਾਲਾਂ ਦੇ ਬਜ਼ੁਰਗ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਨਵਜੋਤ ਸਿੱਧੂ ਨੂੰ ਹੁਣ ਜਾਂ ਤਾਂ ਗਿ੍ਰਫਤਾਰ ਕੀਤਾ ਜਾਵੇਗਾ ਜਾਂ ਫਿਰ ਉਹ ਆਤਮ ਸਮਰਪਣ ਕਰਨਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਸਿੱਧੂ ਨੂੰ ਪਹਿਲਾਂ ਇਸ ਮਾਮਲੇ ਵਿਚ ਹਾਈਕੋਰਟ ’ਚ ਸਜ਼ਾ ਹੋਈ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਇਸ ਤੋਂ ਬਾਅਦ ਪੀੜਤਾਂ ਨੇ ਰਿਵਿਊ ਪਟੀਸ਼ਨ ਦਾਇਰ ਕੀਤੀ ਸੀ ਅਤੇ ਅੱਜ ਸੁਪਰੀਮ ਕੋਰਟ ਦੇ ਆਏ ਫੈਸਲੇ ’ਚ ਸਿੱਧੂ ਨੂੰ ਇਕ ਸਾਲ ਦੀ ਸਖਤ ਸੁਜ਼ਾ ਸੁਣਾਈ ਗਈ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …