ਕਾਂਗਰਸ ਖਿਲਾਫ ਜਾਖੜ ਨੇ ਜੰਮ ਕੇ ਕੱਢੀ ਭੜਾਸ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਭਾਜਪਾ ਆਗੂਆਂ ਨੇ ਸੁਨੀਲ ਜਾਖੜ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਧਿਆਨ ਰਹੇ ਕੁੱਝ ਦਿਨ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸ ਪਾਰਟੀ ‘ਚੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਛੱਡਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸ ਖਿਲਾਫ਼ ਜੰਮ ਕੇ ਭੜਾਸ ਕੱਢੀ ਸੀ।
ਜਾਖੜ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਕੈਪਟਨ ਨੇ ਕੀਤਾ ਸਵਾਗਤ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ ਵਿਚ ਸ਼ਾਮਲਹੋਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਸਵਾਗਤ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਇਕ ਸਹੀ ਆਦਮੀ ਨੂੰ ਸਹੀ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਕਿਹਾ ਕਿ ਹੁਣ ਜਾਖੜ ਵਰਗੇ ਇਮਾਨਦਾਰ ਨੇਤਾ ਜ਼ਿਆਦਾ ਦੇਰ ਤੱਕ ਕਾਂਗਰਸ ਵਿਚ ਨਹੀਂ ਰਹਿ ਸਕਦੇ। ਇਸੇ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਖੜ ਦੇ ਭਾਜਪਾ ਵਿਚ ਸ਼ਾਮਲ ਹੋਣ ‘ਤੇ ਤਿੱਖਾ ਤਨਜ ਕੱਸਦਿਆਂ ਸ਼ੋਸ਼ਲ ਮੀਡੀਆ ‘ਤੇ ਇਕ ਸ਼ੇਅਰ ਸਾਂਝਾ ਕਰਦਿਆਂ ਲਿਖਿਆ, ”ਹੋਕਰ ਰੁਖਸਤ ਹਮਾਰੀ ਮਹਿਫਿਲ ਸੇ ਵਹ ਬੇਵਫਾ – ਆਜ ਖੁਦ ਕੋ ਬੇਵਫਾਈ ਕੇ ਬਾਜ਼ਾਰ ਮੇਂ ਨੀਲਾਮ ਕਰ ਆਯਾ।”
Check Also
ਕੈਨੇਡਾ ‘ਚ ਸੰਸਦੀ ਚੋਣਾਂ 28 ਅਪ੍ਰੈਲ ਨੂੰ
45ਵੀਂ ਲੋਕ ਸਭਾ ਲਈ 343 ਮੈਂਬਰਾਂ ਦੀ ਹੋਵੇਗੀ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ …