10.6 C
Toronto
Thursday, October 16, 2025
spot_img
Homeਭਾਰਤਰਾਜੀਵ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਰਾਜੀਵ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸੁਸ਼ੀਲ ਚੰਦਰਾ ਹੋਏ ਸੇਵਾਮੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਨੇ 25ਵੇਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਨਵੇਂ ਸੀਈਸੀ ਦੇ ਸਾਹਮਣੇ ਪਹਿਲੀ ਵੱਡੀ ਚੁਣੌਤੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀਆਂ ਚੋਣਾਂ ਕਰਵਾਉਣਾ ਹੋਵੇਗਾ, ਜੋ ਜਲਦੀ ਹੀ ਹੋਣ ਵਾਲੀਆਂ ਹਨ।
ਅਹੁਦਾ ਸੰਭਾਲਣ ਮਗਰੋਂ ਰਾਜੀਵ ਕੁਮਾਰ ਨੇ ਕਿਹਾ ਕਿ ਕਮਿਸ਼ਨ ਵੱਲੋਂ ਚੋਣ ਸੁਧਾਰਾਂ ਲਈ ਵਿਚਾਰ-ਵਟਾਂਦਰੇ ਅਤੇ ਸਰਬਸੰਮਤੀ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਅਤੇ ਕਮਿਸ਼ਨ ਸਖ਼ਤ ਫ਼ੈਸਲੇ ਲੈਣ ਤੋਂ ਪਿੱਛੇ ਨਹੀਂ ਹਟੇਗਾ। ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਜੁਲਾਈ-ਅਗਸਤ ਵਿੱਚ ਹੋਣਗੀਆਂ। ਇਸ ਤੋਂ ਇਲਾਵਾ 2024 ਦੀਆਂ ਲੋਕ ਸਭਾ ਅਤੇ ਕਈ ਵਿਧਾਨ ਸਭਾ ਚੋਣਾਂ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਹੋਣਗੀਆਂ, ਉਨ੍ਹਾਂ ਦਾ ਕਾਰਜਕਾਲ ਫਰਵਰੀ, 2025 ਤੱਕ ਹੈ। ਰਾਜੀਵ ਕੁਮਾਰ ਪਹਿਲੀ ਸਤੰਬਰ, 2020 ਤੋਂ ਚੋਣ ਕਮਿਸ਼ਨਰ ਵਜੋਂ ਚੋਣ ਪੈਨਲ ਦਾ ਹਿੱਸਾ ਸਨ ਅਤੇ ਉਹ ਪਿਛਲੇ ਦਿਨੀਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਹੋਏ ਸਨ। ਉਹ ਸੁਸ਼ੀਲ ਚੰਦਰਾ ਦੀ ਥਾਂ ਆਏ ਹਨ, ਜੋ ਸ਼ਨਿਚਰਵਾਰ ਨੂੰ ਸੇਵਾਮੁਕਤ ਹੋ ਗਏ ਸਨ।

RELATED ARTICLES
POPULAR POSTS