ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗਰੀਨ ਕਾਰਡ ਜਾਂ ਸਥਾਈ ਰਿਹਾਇਸ਼ ਨਾਲ ਸਬੰਧਤ ਸਾਰੀਆਂ ਅਰਜ਼ੀਆਂ ਦਾ ਨਿਬੇੜਾ ਛੇ ਮਹੀਨੇ ਅੰਦਰ ਕਰਨ ਦਾ ਸੁਝਾਅ ਦੇਣ ਸਬੰਧੀ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ। ਜੇਕਰ ਵ੍ਹਾਈਟ ਹਾਊਸ ਵੱਲੋਂ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਦੇ ਸੁਝਾਵਾਂ ਨੂੰ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ ਲੰਮੇ ਸਮੇਂ ਤੋਂ ਗਰੀਨ ਕਾਰਡ ਦੀ ਉਡੀਕ ਕਰ ਰਹੇ ਸੈਂਕੜੇ ਭਾਰਤੀ-ਅਮਰੀਕੀਆਂ ਲਈ ਇਹ ਵੱਡੀ ਖੁਸ਼ਖਬਰੀ ਹੋਵੇਗੀ। ਕਮਿਸ਼ਨ ਦੀ ਮੀਟਿੰਗ ਦੌਰਾਨ ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂ ਅਜੈ ਜੈਨ ਭੁਟੋਰੀਆ ਨੇ ਇਸ ਸਬੰਧੀ ਮਤਾ ਰੱਖਿਆ ਜਿਸ ਨੂੰ ਸਾਰੇ 25 ਕਮਿਸ਼ਨਰਾਂ ਨੇ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …