ਅੰਮ੍ਰਿਤਸਰ : ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਦੇ ਉਤਰੀ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਹੱਕ ਵਿੱਚ ਬਿਆਨ ਦਿੱਤਾ ਹੈ। ਡਾ. ਸਿੱਧੂ ਨੇ ਸਾਬਕਾ ਆਈਪੀਐਸ ਅਫਸਰ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਟਵੀਟ ਕੀਤਾ ਹੈ, ਜੋ ਇਸ ਵੇਲੇ ਸਿਆਸੀ ਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਟਵੀਟ ਵਿੱਚ ਡਾ. ਸਿੱਧੂ ਨੇ ਸੂਬੇ ‘ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਪਰਾਧ ਸਿਖਰਾਂ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਸਮਝਣ ਵਿੱਚ ਅਸਫ਼ਲ ਹਨ ਕਿ ਇਕ ਯੋਗ ਅਤੇ ਸੀਨੀਅਰ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿੱਚ ਗ੍ਰਹਿ ਮੰਤਰੀ ਵਜੋਂ ਕਿਉਂ ਨਿਯੁਕਤ ਨਹੀਂ ਕੀਤਾ ਗਿਆ। ਡਾ. ਸਿੱਧੂ ਨੇ ਕਿਹਾ ਕਿ ਉਹ ਕੁੰਵਰ ਵਿਜੈ ਪ੍ਰਤਾਪ ਨੂੰ ਉਸ ਵੇਲੇ ਤੋਂ ਜਾਣਦੇ ਹਨ, ਜਦੋਂ ਉਹ ਅੰਮ੍ਰਿਤਸਰ ਵਿੱਚ ਪੁਲਿਸ ਅਧਿਕਾਰੀ ਵਜੋਂ ਤਾਇਨਾਤ ਸਨ ਤੇ ਉਸ ਵੇਲੇ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਸੀ। ਉਸ ਵੇਲੇ ਅਪਰਾਧੀਆਂ ਨੂੰ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਜਾਂਦਾ ਸੀ ਤੇ ਸਜ਼ਾ ਦਿੱਤੀ ਜਾਂਦੀ ਸੀ।
Check Also
ਪੰਜਾਬ ਵਿਧਾਨ ਸਭਾ ’ਚ ਗੂੰਜਿਆ ਅਗਨੀਪੱਥ ਯੋਜਨਾ ਦਾ ਮੁੱਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪੱਥ ਯੋਜਨਾ ਖਿਲਾਫ ਮਤਾ ਲਿਆਉਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ …