7.8 C
Toronto
Wednesday, October 29, 2025
spot_img
Homeਪੰਜਾਬਰੋਪੜ 'ਚ ਵਿਦਿਆਰਥੀਆਂ ਵੱਲੋਂ ਕਰਨਾਟਕ ਸਰਕਾਰ ਖਿਲਾਫ ਮੁਜ਼ਾਹਰਾ

ਰੋਪੜ ‘ਚ ਵਿਦਿਆਰਥੀਆਂ ਵੱਲੋਂ ਕਰਨਾਟਕ ਸਰਕਾਰ ਖਿਲਾਫ ਮੁਜ਼ਾਹਰਾ

ਰੂਪਨਗਰ/ਬਿਊਰੋ ਨਿਊਜ਼ : ਸਰਕਾਰੀ ਕਾਲਜ ਰੂਪਨਗਰ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਸਬੰਧਤ ਪਾਠ ਨੂੰ ਕਰਨਾਟਕ ਦੀ ਭਾਜਪਾ ਸਰਕਾਰ ਵੱਲੋਂ ਦਸਵੀਂ ਜਮਾਤ ਦੇ ਸਿਲੇਬਸ ਵਿੱਚੋਂ ਹਟਾਉਣ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਉਨ੍ਹਾਂ ਕਰਨਾਟਕ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮੁਜ਼ਾਹਰੇ ਵੇਲੇ ਸੰਬੋਧਨ ਕਰਦਿਆਂ ਕਾਲਜ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਆਰਐੱਸਐੱਸ ਦਾ ਸਿਆਸੀ ਵਿੰਗ ਹੈ। ਇਸੇ ਤਹਿਤ ਭਾਜਪਾ ਵੱਲੋਂ ਫਿਰਕੂ ਏਜੰਡਾ ਲਾਗੂ ਕਰਨ ਲਈ ਵਿਦਿਅਕ ਅਦਾਰਿਆਂ ਦਾ ਵੀ ਭਗਵਾਂਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਸਰਕਾਰ ਨੇ ਦਸਵੀਂ ਜਮਾਤ ਦੇ ਸਿਲੇਬਸ ਵਿੱਚੋਂ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਪਾਠਕ੍ਰਮ ਨੂੰ ਹਟਾ ਕੇ ਆਰਐੱਸਐੱਸ ਦੇ ਬਾਨੀ ਕੇਬੀ ਹੇਡਗੇਵਾਰ ਬਾਰੇ ਪਾਠ ਸ਼ਾਮਲ ਕਰ ਦਿੱਤਾ ਹੈ, ਜਿਸ ਦੀ ਪੰਜਾਬ ਸਟੂਡੈਂਟਸ ਯੂਨੀਅਨ ਨਿੰਦਾ ਕਰਦੀ ਹੈ।

 

RELATED ARTICLES
POPULAR POSTS