13.2 C
Toronto
Tuesday, October 14, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਅੱਜ ਬਹੁਤ ਮਹੱਤਵਪੂਰਨ ਬੈਠਕ ਹੋਈ, ਜਿਸ ਵਿਚ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਗ੍ਰਹਿ ਮੰਤਰੀ ਨਾਲ ਸਰਹੱਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ, ਜਿਸ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਕਿਹਾ ਕਿ ਸੁਰੱਖਿਆ ਦੇ ਮੁੱਦੇ ‘ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਕਿਹਾ ਕਿ ਪੰਜਾਬ ‘ਚ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਉਹ ਜਦੋਂ ਵੀ ਚਾਹੁੰਣ ਸਾਡੇ ਨਾਲ ਗੱਲਬਾਤ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਪੈਰਾਮਿਲਟੀ ਦੀਆਂ 10 ਕੰਪਨੀਆਂ ਲੰਘੇ ਦਿਨੀਂ ਦੇ ਦਿੱਤੀਆਂ ਗਈਆਂ ਹਨ ਜਦਕਿ ਪੈਰਾਮਿਲਟਰੀ ਦੀਆਂ 10 ਕੰਪਨੀਆਂ ਸਾਨੂੰ ਹੋਰ ਮਿਲ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਇਥੇ ਜੋ ਵੀ ਬੀਜਿਆ ਜਾਂਦਾ ਉਹ ਉਗ ਜਾਂਦਾ ਪ੍ਰੰਤੂ ਅਸੀਂ ਪੰਜਾਬ ਦੀ ਧਰਤੀ ‘ਤੇ ਨਫਰਤ ਦੇ ਬੀਜ ਨਹੀਂ ਉਗਣ ਦਿਆਂਗੇ।

 

RELATED ARTICLES
POPULAR POSTS