Breaking News
Home / ਪੰਜਾਬ / ਪੰਜਾਬ ‘ਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਹੋਣਗੇ ਕੇਂਦਰੀ ਸੁਰੱਖਿਆ ਬਲ

ਪੰਜਾਬ ‘ਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਹੋਣਗੇ ਕੇਂਦਰੀ ਸੁਰੱਖਿਆ ਬਲ

ਚੰਡੀਗੜ੍ਹ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਕੇਂਦਰੀ ਨੀਮ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਹਾਲੀਆ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 30 ਦੇ ਕਰੀਬ ਕੰਪਨੀਆਂ ਦੀ ਮੰਗ ਕੀਤੀ ਸੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ 10 ਕੰਪਨੀਆਂ ਹੀ ਦਿੱਤੀਆਂ ਹਨ। ਡੀਜੀਪੀ ਵੀ.ਕੇ. ਭਾਵੜਾ ਨੇ ਦੱਸਿਆ ਕਿ ‘ਘੱਲੂਘਾਰਾ ਹਫ਼ਤੇ’ (ਅਪਰੇਸ਼ਨ ਬਲੂ ਸਟਾਰ) ਦੇ ਮੱਦੇਨਜ਼ਰ ਜੂਨ ਦੇ ਪਹਿਲੇ ਹਫ਼ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਤਾਇਨਾਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਲਾਂ ਦੀ ਮੰਗ ਹਾਲ ਹੀ ਵਿਚ ਹੋਏ ਰਾਕੇਟ ਗ੍ਰਨੇਡ ਹਮਲੇ ਕਾਰਨ ਨਹੀਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਾਲ ਹੀ ਵਿਚ ਰਾਕੇਟ ਗ੍ਰਨੇਡ ਨਾਲ ਹਮਲਾ ਹੋਇਆ ਸੀ। ਭਾਵੜਾ ਨੇ ਕਿਹਾ ਕਿ ਆਮ ਤੌਰ ‘ਤੇ ‘ਘੱਲੂਘਾਰਾ ਹਫ਼ਤੇ’ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਸ ਤਰ੍ਹਾਂ ਤਾਇਨਾਤੀ ਕੀਤੀ ਜਾਂਦੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਕੋਲ ਆਪਣੇ 80 ਹਜ਼ਾਰ ਮੁਲਾਜ਼ਮ ਹਨ।

 

Check Also

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ

  ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …