17.5 C
Toronto
Tuesday, September 16, 2025
spot_img
Homeਪੰਜਾਬਭਗਵੰਤ ਮਾਨ ਦੇ ਖੇਤ 'ਚ ਹੋਇਆ ਸਿੱਧੀ ਬਿਜਾਈ ਦਾ ਟਰਾਇਲ

ਭਗਵੰਤ ਮਾਨ ਦੇ ਖੇਤ ‘ਚ ਹੋਇਆ ਸਿੱਧੀ ਬਿਜਾਈ ਦਾ ਟਰਾਇਲ

ਚੀਮਾ ਮੰਡੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੀ ਟੀਮ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਜੱਦੀ ਜ਼ਮੀਨ ਵਿੱਚ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿਚ ਸਿੱਧੀ ਬਿਜਾਈ ਦਾ ਟਰਾਇਲ ਕੀਤਾ ਗਿਆ ਹੈ। ਇਸ ਸਮੇਂ ਪੀਏਯੂ ਲੁਧਿਆਣਾ ਵੱਲੋਂ ਪੁੱਜੇ ਡਾ. ਜਸਵਿੰਦਰਪਾਲ ਸਿੰਘ ਗਰੇਵਾਲ, ਡਾ.ਮੱਖਣ ਸਿੰਘ ਭੁੱਲਰ ਅਤੇ ਡਾ. ਜਸਬੀਰ ਸਿੰਘ ਗਿੱਲ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਸਤੇ 2677 ਡੀਐਸਆਰ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਖੇਤੀਬਾੜੀ ਵਿਭਾਗ ਵੱਲੋਂ ਚੂਹੇ ਮਾਰਨ ਵਾਲੀ ਦਵਾਈ ਦੀ ਨਵੀਂ ਕਿਸਮ ਕਿਸਾਨਾਂ ਨੂੰ ਦਿੱਤੀ ਜਾਵੇਗੀ।
ਭਵਾਨੀਗੜ੍ਹ :ਖੇਤੀਬਾੜੀ ਵਿਭਾਗ ਸੰਗਰੂਰ ਵੱਲੋਂ ਪਿੰਡ ਭਰਾਜ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ, ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਦੇ ਚੀਫ ਡਾ. ਜੇਪੀਐੱਸ ਗਰੇਵਾਲ ਅਤੇ ਹੋਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।
ਵਿਧਾਇਕਾ ਭਰਾਜ ਨੇ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਡਾ.ਜੇਪੀਐੱਸ ਗਰੇਵਾਲ, ਡਾ.ਮੱਖਣ ਸਿੰਘ ਭੁੱਲਰ, ਡਾ.ਜਸਵੀਰ ਸਿੰਘ ਗਿੱਲ, ਡਾ.ਮਨਦੀਪ ਸਿੰਘ ਏਡੀਓ ਭਵਾਨੀਗੜ੍ਹ, ਸੁਖਦੇਵ ਸਿੰਘ ਭਵਾਨੀਗੜ੍ਹ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

RELATED ARTICLES
POPULAR POSTS