ਅੰਮਿ੍ਰਤਸਰ ’ਚ ਪੁਲਿਸ ਨੇ ਕੀਤਾ ਫਲੈਗ ਮਾਰਚ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪੰਜਾਬ ਵਿਚ ਹਾਈ ਅਲਰਟ ਤੋਂ ਬਾਅਦ ਕੇਂਦਰ ਤੋਂ ਅਰਧ ਸੈਨਿਕ ਬਲਾਂ ਨੂੰ ਬੁਲਾ ਲਿਆ ਗਿਆ ਹੈ। ਇਹ ਤਿਆਰੀ ਅਗਲੇ ਮਹੀਨੇ 6 ਜੂਨ ਨੂੰ ਘੱਲੂਘਾਰਾ ਦਿਵਸ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਅੰਮਿ੍ਰਤਸਰ ਵਿਚ ਫਲੈਗ ਮਾਰਚ ਕੀਤਾ ਅਤੇ ਚੱਪੇ-ਚੱਪੇ ’ਤੇ ਪੁਲਿਸ ਅਤੇ ਅਰਧ ਸੈਨਿਕ ਬਲ ਤੈਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਵਿਚ ਅਰਧ ਸੈਨਿਕ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਪੰਜਾਬ ਵਿਚ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਭੇਜ ਦਿੱਤਾ ਗਿਆ ਹੈ। ਫਿਲਹਾਲ ਪੰਜਾਬ ਵਿਚ ਅਰਧ ਸੈਨਿਕ ਬਲਾਂ ਦੇ ਇਕ ਹਜ਼ਾਰ ਜਵਾਨ ਤੈਨਾਤ ਕੀਤੇ ਹਨ ਅਤੇ ਹੋਰ ਇਕ ਹਜ਼ਾਰ ਜਵਾਨ ਤੈਨਾਤ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਗਵੰਤ ਮਾਨ ਨੇ ਕਿਹਾ ਸੀ ਕਿ ਕੁਝ ਗੈਰ ਸਮਾਜਿਕ ਤੱਤ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …