Breaking News
Home / ਪੰਜਾਬ / ਕਾਂਗਰਸ ਨੇ ਸੂਬੇ ਭਰ ਵਿੱਚ ਚੋਣ ਪਿੜ ਮਘਾਇਆ

ਕਾਂਗਰਸ ਨੇ ਸੂਬੇ ਭਰ ਵਿੱਚ ਚੋਣ ਪਿੜ ਮਘਾਇਆ

congress-apne-balbute-caption-newsਪੰਜਾਬ ਬਚਾਓ ਤੇ ਕਾਂਗਰਸ ਲਿਆਓ ਮੁਹਿੰਮ ਤਹਿਤ ਨੁੱਕੜ ਮੀਟਿੰਗਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ 37 ਰੋਜ਼ਾ ਪ੍ਰਚਾਰ ਮੁਹਿੰਮ ਦੇ ਪਹਿਲੇ ਦਿਨ ਸੋਮਵਾਰ ਨੂੰ ਸੂਬੇ ਦੇ ਇੱਕ ਦਰਜਨ ਵਿਧਾਨ ਸਭਾ ਹਲਕਿਆਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਗਠਜੋੜ ਨੂੰ ਚਲਦਾ ਕਰਨ ਅਤੇ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਨੂੰ ਮੌਕਾ ਦੇਣ ਦਾ ਸੱਦਾ ਦਿਤਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ 37 ਰੋਜ਼ਾ ਮੁਹਿੰਮ ਦੇ ਇੰਚਾਰਜ ਸਾਬਕਾ ਮੰਤਰੀ ਲਾਲ ਸਿੰਘ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਲਹਿਰਾਗਾਗਾ ਵਿਧਾਨ ਸਭਾ ਹਲਕੇ ਵਿੱਚ ਇੱਕ ਦਿਨ ਪਹਿਲਾਂ ਛੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਕਰਕੇ ਹੁਣ ਮੀਟਿੰਗਾਂ ਨਹੀਂ ਕੀਤੀਆਂ। ਬਾਕੀ 12 ਲੋਕ ਸਭਾ ਹਲਕਿਆਂ ਦੇ 12 ਵਿਧਾਨ ਸਭਾ ਹਲਕਿਆਂ ਵਿੱਚ ਚਾਰ-ਚਾਰ ਮੀਟਿੰਗਾਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ‘ਪੰਜਾਬ ਬਚਾਓ ਕਾਂਗਰਸ ਲਿਆਓ’ ਮੁਹਿੰਮ ਤਹਿਤ ਹਰੇਕ ਲੋਕ ਸਭਾ ਹਲਕੇ ਦੇ ਇੰਚਾਰਜ ਦੀ ਅਗਵਾਈ ਹੇਠ ਆਗੂਆਂ ਨੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ-ਭਾਜਪਾ ਸਰਕਾਰ ਨੂੰ ਕਿਸਾਨੀ ਤੇ ਜਵਾਨੀ ਦੀ ਤਬਾਹੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਚਲਦਾ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਅਕਾਲੀਆਂ ਦੇ ਮਾੜੇ ਰਾਜਭਾਗ ਕਾਰਨ ਸੂਬੇ ਦੀ ਆਰਥਿਕਤਾ ਬੁਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਅਤੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਨਿਵੇਸ਼ ਨਹੀਂ ਹੋ ਰਿਹਾ।
ਮੀਟਿੰਗਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਆਗੂਆਂ ਵਿੱਚ ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ, ਰਾਜਾ ਵੜਿੰਗ ਆਦਿ ਸ਼ਾਮਲ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …