Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਦੀ ਭਗਵੰਤ ਮਾਨ ਨੂੰ ਚਿੱਠੀ

ਕੁੰਵਰ ਵਿਜੇ ਪ੍ਰਤਾਪ ਦੀ ਭਗਵੰਤ ਮਾਨ ਨੂੰ ਚਿੱਠੀ

ਕਿਹਾ : ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਨੂੰ ਸਹੀ ਢੰਗ ਨਾਲ ਦੇਖੇ ਸਰਕਾਰ
ਸਿਆਸੀ ਹਲਕਿਆਂ ’ਚ ਛਿੜੀ ਚਰਚਾ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਅਦਾਲਤ ਵਿਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਨੂੰ ਸਹੀ ਢੰਗ ਨਾਲ ਦੇਖਣ ਲਈ ਕਿਹਾ ਹੈ। ਇਹ ਚਿੱਠੀ ਲਿਖ ਕੇ ਸਾਬਕਾ ਆਈ.ਜੀ. ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜ੍ਹਾ ਕਰ ਦਿੱਤਾ ਹੈ। ਕੁੰਵਰ ਵਿਜੇ ਨੇ ਲਿਖਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਚ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਕਈ ਕੇਸ ਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਸਰਕਾਰ ਇਨ੍ਹਾਂ ਕੇਸਾਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਕੁੰਵਰ ਵਿਜੇ ਨੇ ਚਿੱਠੀ ਵਿਚ ਲਿਖਿਆ ਕਿ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਕੁੰਵਰ ਵਿਜੇ ਪ੍ਰਤਾਪ ਵਲੋਂ ਲਿਖੀ ਇਸ ਚਿੱਠੀ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਦੂਜੀਆਂ ਸਿਆਸੀ ਧਿਰਾਂ ਵਿਚ ਵੀ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡਾ. ਨਵਜੋਤ ਕੌਰ ਸਿੱਧੂ ਨੇ ਵੀ ਕੁੰਵਰ ਵਿਜੇ ਪ੍ਰਤਾਪ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਲਗਾਉਣ ਦੀ ਮੰਗ ਕੀਤੀ ਸੀ।

 

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …