18.6 C
Toronto
Thursday, September 24, 2026
spot_img
Homeਪੰਜਾਬਰਾਣਾ ਗੁਰਜੀਤ ਨੇ ਨਵਜੋਤ ਸਿੱਧੂ ਨੂੰ ਦੱਸਿਆ ਭਾਜਪਾ ਦਾ ਆਦਮੀ

ਰਾਣਾ ਗੁਰਜੀਤ ਨੇ ਨਵਜੋਤ ਸਿੱਧੂ ਨੂੰ ਦੱਸਿਆ ਭਾਜਪਾ ਦਾ ਆਦਮੀ

ਰਾਣਾ ਗੁਰਜੀਤ ਨੇ ਨਵਜੋਤ ਸਿੱਧੂ ਨੂੰ ਦੱਸਿਆ ਭਾਜਪਾ ਦਾ ਆਦਮੀਕਿਹਾ : ਸਿੱਧੂ ਨੇ ਪੰਜਾਬ ’ਚ ਕਾਂਗਰਸ ਨੂੰ ਕੀਤਾ ਬਰਬਾਦ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਵਜੋਤ ਸਿੰਘ ਸਿੱਧੂ ’ਤੇ ਵੱਡਾ ਆਰੋਪ ਲਗਾਇਆ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਸਿੱਧੂ ਭਾਜਪਾ ਦਾ ਆਦਮੀ ਹੈ, ਜਿਸ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਧੂ ਦੀ ਵਜ੍ਹਾ ਕਰਕੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਸਜ਼ਾ ਦੇ ਪਿੱਛੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਹੱਥ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਭਾਜਪਾ ਵਿਚ ਸ਼ਾਮਲ ਕਰਨ ਦਾ ਇਹ ਕੋਈ ਪੈਂਤੜਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਜੁਬਾਨ ਵੀ ਏਕੇ 47 ਵਾਂਗ ਚੱਲਦੀ ਸੀ, ਉਸ ਨੂੰ ਪਤਾ ਹੀ ਨਹੀਂ ਲੱਗਦਾ ਕਿ ਉਹ ਕੀ ਬੋਲ ਰਹੇ ਹਨ। ਰਾਣਾ ਗੁਰਜੀਤ ਸਿੰਘ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਸਿੱਧੂ ਕਾਤਿਲ ਵਿਅਕਤੀ ਸਾਬਤ ਹੋਏ ਹਨ।

 

RELATED ARTICLES
POPULAR POSTS