ਪਟਿਆਲਾ ਦੀ ਜੇਲ੍ਹ ’ਚ ਸਜ਼ਾ ਕੱਟਣਗੇ ਸਿੱਧੂ
ਮਜੀਠੀਆ ਵੀ ਇਸੇ ਜੇਲ੍ਹ ਵਿਚ ਬੰਦ
ਪਟਿਆਲਾ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਲੰਘੇ ਕੱਲ੍ਹ ਸਿੱਧੂ ਨੂੰ ਰੋਡਰੇਜ਼ ਮਾਮਲੇ ਵਿਚ ਇਕ ਸਾਲ ਦੀ ਸਖਤ ਸਜ਼ਾ ਸੁਣਾਈ ਸੀ ਅਤੇ ਅੱਜ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿਚ ਸਰੰਡਰ ਵੀ ਕਰ ਦਿੱਤਾ ਸੀ। ਇਸੇ ਦੌਰਾਨ ਸਿੱਧੂ ਦਾ ਮੈਡੀਕਲ ਵੀ ਕਰਾਇਆ ਗਿਆ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਦੀ ਕਿੳੂਰੇਟਿਵ ਪਟੀਸ਼ਨ ਨੂੰ ਤੱਤਕਾਲ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਕੱਪੜਿਆਂ ਨਾਲ ਭਰਿਆ ਇਕ ਬੈਗ ਵੀ ਆਪਣੇ ਨਾਲ ਲੈ ਕੇ ਗਏ ਹਨ। ਸਭ ਤੋਂ ਅਹਿਮ ਗੱਲ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਿੱਧੂ ਦੇ ਕੱਟੜ ਸਿਆਸੀ ਵਿਰੋਧੀ ਬਿਕਰਮ ਸਿੰਘ ਮਜੀਠੀਆ ਵੀ ਇਸੇ ਜੇਲ੍ਹ ਵਿਚ ਬੰਦ ਹੈ, ਜਿਸ ਜੇਲ੍ਹ ਵਿਚ ਸਿੱਧੂ ਨੂੰ ਭੇਜਿਆ ਗਿਆ ਹੈ। ਦੱਸਣਾ ਹੈ ਕਿ ਮਜੀਠੀਆ ਡਰੱਗ ਮਾਮਲੇ ਵਿਚ ਜੇਲ੍ਹ ’ਚ ਬੰਦ ਅਤੇ ਸਿੱਧੂ ਨੂੰ ਕਤਲ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …