Breaking News
Home / ਪੰਜਾਬ / ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਕਮੇਟੀ ’ਚ ਸੁਖਬੀਰ ਬਾਦਲ ਦਾ ਵਿਰੋਧ

ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਕਮੇਟੀ ’ਚ ਸੁਖਬੀਰ ਬਾਦਲ ਦਾ ਵਿਰੋਧ

ਹਰਮੀਤ ਸਿੰਘ ਕਾਲਕਾ ਨੇ ਵੀ ਸਿਆਸੀ ਚਿਹਰਿਆਂ ਨੂੰ ਹਟਾਉਣ ਦੀ ਮੰਗ ਰੱਖੀ
ਬਲਜੀਤ ਸਿੰਘ ਦਾਦੂਵਾਲ ਨੇ ਵੀ ਕੀਤਾ ਸੀ ਵਿਰੋਧ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿਚ ਤਕਰਾਰ ਵਧਦਾ ਹੀ ਜਾ ਰਿਹਾ ਹੈ। ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਵਿਚ ਸ਼ਾਮਲ ਕੀਤੇ ਗਏ ਸਿਆਸੀ ਚਿਹਰਿਆਂ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸਦਾ ਵਿਰੋਧ ਕੀਤਾ ਸੀ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਵੀ ਲਿਖੀ ਸੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਐਸਜੀਪੀਸੀ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਕਮੇਟੀ ਵਿਚ ਸਿਆਸੀ ਚਿਹਰੇ ਨਹੀਂ ਹੋਣੇ ਚਾਹੀਦੇ। ਉਨ੍ਹਾਂ ਵਿਰੋਧ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਕਿਸੇ ਵੀ ਕੀਮਤ ’ਤੇ ਇਸ ਕਮੇਟੀ ਦੇ ਮੈਂਬਰ ਨਹੀਂ ਹੋਣੇ ਚਾਹੀਦੇ। ਕਾਲਕਾ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਆਗੂ ਹੀ ਇਸ ਕਮੇਟੀ ਵਿਚ ਸ਼ਾਮਲ ਕੀਤੇ ਜਾਣ।

Check Also

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ

ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …