Breaking News
Home / ਪੰਜਾਬ / ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ

ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ
ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ 30 ਮਈ ਨੂੰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਡਰੱਗ ਮਾਮਲੇ ਵਿਚ ਘਿਰੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਜ਼ਮਾਨਤ ਨਹੀਂ ਦਿੱਤੀ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ ਡਰੱਗ ਕੇਸ ਨੂੰ ਖਾਰਜ ਕਰਾਉਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਸੁਪਰੀਮ ਕੋਰਟ ਨੇ ਇਸ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਗਿਆ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਬਿਕਰਮ ਮਜੀਠੀਆ ਖਿਲਾਫ ਪੰਜਾਬ ’ਚ ਪਿਛਲੀ ਕਾਂਗਰਸ ਸਰਕਾਰ ਨੇ ਡਰੱਗ ਮਾਮਲੇ ’ਚ ਕੇਸ ਦਰਜ ਕੀਤਾ ਸੀ ਅਤੇ ਮਜੀਠੀਆ ਨੂੰ ਪੰਜਾਬ ਵਿਚ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਕੇਸ ਵਿਚ ਆਰੋਪੀ ਬਣਾਇਆ ਗਿਆ ਹੈ।

 

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …