15.6 C
Toronto
Thursday, September 18, 2025
spot_img
Homeਪੰਜਾਬਆਪ' ਪੀੜਤਾਂ ਦਾ ਇਕੱਠ: ਚੌਥੇ ਫਰੰਟ ਨੂੰ ਆਵਾਜ਼-ਏ-ਪੰਜਾਬ ਨੇ ਨਾ ਦਿੱਤਾ ਹੁੰਗਾਰਾ

ਆਪ’ ਪੀੜਤਾਂ ਦਾ ਇਕੱਠ: ਚੌਥੇ ਫਰੰਟ ਨੂੰ ਆਵਾਜ਼-ਏ-ਪੰਜਾਬ ਨੇ ਨਾ ਦਿੱਤਾ ਹੁੰਗਾਰਾ

fouth-frontਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵਿੱਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਧਿਰਾਂ ਦੀ ਹੋਈ ਮੀਟਿੰਗ ਵਿੱਚ ‘ਆਪ’ ਤੋਂ ਪੀੜਤ ਤਿੰਨ ਮੁੱਖ ਆਗੂਆਂ ਸੁੱਚਾ ਸਿੰਘ ਛੋਟੇਪੁਰ, ਪ੍ਰੋ.ਮਨਜੀਤ ਸਿੰਘ ਅਤੇ ਡਾ. ਗਾਂਧੀ ਵੱਲੋਂ ઠਵੱਖਰਾ ਸਿਆਸੀ ਫਰੰਟ ਬਣਾਉਣ ਉਪਰ ਸਹਿਮਤੀ ਦਿੱਤੀ ਗਈ ਹੈ। ਇਸ ਮੀਟਿੰਗ ਨੂੰ ਆਵਾਜ਼-ਏ-ਪੰਜਾਬ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕ ਉਲੰਪੀਅਨ ਪਰਗਟ ਸਿੰਘ ਕੁਝ ਸਮਾਂ ਮੀਟਿੰਗ ਵਿੱਚ ਬੈਠ ਕੇ ਵੱਖਰੇ ਸਿਆਸੀ ਫਰੰਟ ਵਿੱਚ ਸ਼ਿਰਕਤ ਕਰਨ ਦੀ ਹਾਮੀ ਭਰੇ ਬਿਨਾਂ ਵਾਪਸ ਚਲੇ ਗਏ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਚੌਥਾ ਫਰੰਟ ਬਣਾਉਣ ਦੀ ਕੋਈ ਗੱਲ ਨਹੀਂ ਹੋਈ ਅਤੇ ਨਾ ਹੀ ਕਿਸੇ ਨੂੰ ਸਮਰਥਨ ਦੇਣ ਦੀ ਗੱਲ ਤੁਰੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਵਾਜ਼-ਏ-ਪੰਜਾਬ ਦੀ ਮੀਟਿੰਗ ਹੈ ਅਤੇ ਉਹ ਉਸ ਵਿੱਚ ਹੀ ਕੋਈ ਅਗਲਾ ਫੈਸਲਾ ਲੈਣਗੇ। ਮੀਟਿੰਗ ਤੋਂ ਬਾਅਦ ਡਾ. ਗਾਂਧੀ ਨੇ ਡੈਮੋਕਰੇਟਿਕ ਸਵਰਾਜ ਪਾਰਟੀ ਪੰਜਾਬ ਦੇ ਪ੍ਰਧਾਨ ਪ੍ਰੋ. ਮਨਜੀਤ ਸਿੰਘ ਆਦਿ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੇਤਰੀ ਪਾਰਟੀ ਬਣਾਉਣ ਦੀ ਆਵਾਜ਼-ਏ-ਪੰਜਾਬ ਬਿਨਾਂ ਬਾਕੀ ਸਾਰਿਆਂ ਨੇ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਵਰਾਜ ਪਾਰਟੀ, ਛੋਟੇਪੁਰ ਧੜੇ, ਆਪਣਾ ਪੰਜਾਬ ਪਾਰਟੀ, ਜੈ ਜਵਾਨ ਜੈ ਕਿਸਾਨ, ਭਾਰਤ ਸੋਸ਼ਿਤ ਸਮਾਜ ਸੰਗਠਨ, ਵਲੰਟੀਅਰ ਫਰੰਟ ਆਦਿ ਧਿਰਾਂ ਨੇ ਸਿਆਸੀ ਫਰੰਟ ਬਣਾਉਣ ਉਪਰ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਫਰੰਟ ਵਿਧਾਨ ਸਭਾ ਚੋਣਾਂ ਲੜੇਗਾ ਪਰ ਉਹ ਖੁਦ ਨਾ ਤਾਂ ਇਸ ਸਿਆਸੀ ਫਰੰਟ ਦੀ ਅਗਵਾਈ ਕਰਨਗੇ ਅਤੇ ਨਾ ਹੀ ਚੋਣ ਲੜਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕੀਤਾ ਹੈ ਅਤੇ ਉਹ ਕਿਸੇ ਵੀ ਕੀਮਤ ‘ਤੇ ਸੰਸਦ ਮੈਂਬਰ ਤੋਂ ਅਸਤੀਫਾ ਨਹੀਂ ਦੇਣਾ ਚਾਹੁੰਦੇ, ਜਿਸ ਕਾਰਨ ਤਕਨੀਕੀ ਤੌਰ ‘ਤੇ ਉਹ ਸਿਆਸੀ ਫਰੰਟ ਦੀ ਅਗਵਾਈ ਨਹੀਂ ਕਰ ਸਕਦੇ।

RELATED ARTICLES
POPULAR POSTS