ਜਬਰ-ਜਨਾਹ ਤੇ ਭਗੌੜਾ ਕਰਾਰ ਦੇਣ ਨੂੰ ਬੈਂਸ ਨੇ ਦਿੱਤੀ ਚੁਣੌਤੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਈ ਗਈ ਪਟੀਸ਼ਨ ’ਤੇ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਬੈਂਸ ਵਲੋਂ ਪਾਈ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਧਿਆਨ ਰਹੇ ਕਿ ਜਬਰ ਜਨਾਹ ਦੇ ਮਾਮਲੇ ਵਿਚ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਬੈਂਸ ਨੇ ਹਾਈਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਹੈ ਅਤੇ ਬੈਂਸ ਨੇ ਖੁਦ ’ਤੇ ਦਰਜ ਕੇਸ ਅਤੇ ਭਗੌੜਾ ਕਰਾਰ ਦੇਣ ਨੂੰ ਵੀ ਚੈਲੰਜ ਕੀਤਾ। ਇਸ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਕਰੀਬ ਡੇਢ ਘੰਟਾ ਬਹਿਸ ਚੱਲੀ ਅਤੇ ਇਕ ਦਿਨ ਬਾਅਦ ਫਿਰ ਇਸ ਮਾਮਲੇ ’ਤੇ ਸੁਣਵਾਈ ਹੋਵੇਗੀ। ਬੈਂਸ ਨੇ ਆਪਣੇ ਉਪਰ ਦਰਜ ਕੇਸ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਹੈ। ਸਿਮਰਜੀਤ ਬੈਂਸ ਦਾ ਕਹਿਣਾ ਸੀ ਕਿ ਉਨ੍ਹਾਂ ’ਤੇ ਦਰਜ ਜਬਰ ਜਨਾਹ ਦਾ ਕੇਸ ਸਿਆਸੀ ਰੰਜਿਸ਼ ਦੀ ਵਜ੍ਹਾ ਕਰਕੇ ਹੋਇਆ ਹੈ। ਬੈਂਸ ਨੇ ਮੰਗ ਕੀਤੀ ਕਿ ਜਦੋਂ ਤੱਕ ਹਾਈਕੋਰਟ ਦਾ ਫੈਸਲਾ ਨਹੀਂ ਆ ਜਾਂਦਾ, ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ’ਤੇ ਰੋਕ ਲਗਾਈ ਜਾਵੇ। ਜ਼ਿਕਰਯੋਗ ਹੈ ਕਿ ਬੈਂਸ ਇਸ ਵਾਰ ਪੰਜਾਬ ਵਿਧਾਨ ਸਭਾ ਦੀ ਚੋਣ ਵੀ ਹਾਰ ਗਏ ਸਨ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …