Breaking News
Home / ਪੰਜਾਬ / ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ

ਕਿਹਾ : ਸਮੇਂ ਅਤੇ ਹਾਲਾਤ ਦੀ ਇਹੀ ਮੰਗ
ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਦੇ ਯੁੱਗ ਵਿੱਚ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਆਪਣੇ ਇੱਕ ਸੰਦੇਸ਼ ਵਿੱਚ ਪ੍ਰਗਟਾਏ। ਉਨ੍ਹਾਂ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਅਤੇ ਚਾਰ ਜੰਗਾਂ ਵੀ ਜਿੱਤੀਆਂ ਸਨ। ਇਨ੍ਹਾਂ ਜੰਗਾਂ ਵਿੱਚ ਉਨ੍ਹਾਂ ਨੇ ਫਤਹਿ ਵੀ ਹਾਸਲ ਕੀਤੀ। ਉਨ੍ਹਾਂ ਨੇ ਹਰ ਸਿੱਖ ਨੂੰ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ ਸੀ ਜੋ ਕਿ ਅੱਜ ਵੀ ਕਾਰਗਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਲਈ ਲੋੜ ਹੈ ਕਿ ਅੱਜ ਹਰ ਸਿੱਖ ਬਾਣੀ ਤੇ ਬਾਣੇ ਦਾ ਧਾਰਨੀ ਬਣੇ ਅਤੇ ਸ਼ਸ਼ਤਰਧਾਰੀ ਹੋਵੇ । ਇਸ ਲਈ ਸਿੱਖ ਗੱਤਕਾ, ਤਲਵਾਰਬਾਜ਼ੀ ਅਤੇ ਨਿਸ਼ਾਨੇਬਾਜ਼ੀ ਵੀ ਸਿੱਖਣ। ਹਰ ਇੱਕ ਸਿੱਖ ਕਾਨੂੰਨੀ ਪ੍ਰਕਿਰਿਆ ਨੂੰ ਪੂਰਾ ਕਰਕੇ ਲਾਇਸੈਂਸੀ ਹਥਿਆਰ ਵੀ ਰੱਖੇ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …