ਪੰਜਾਬ ਸਰਕਾਰ ਵਲੋਂ ਹੁਣ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਉਣ ਵਿਚ ਭਗਵੰਤ ਮਾਨ ਸਰਕਾਰ ਕਿਸਾਨਾਂ ਅੱਗੇ ਝੁਕ ਗਈ ਹੈ। ਮਾਨ ਸਰਕਾਰ ਨੇ ਨਜਾਇਜ਼ ਕਬਜ਼ੇ ਛੁਡਾਉਣ ਲਈ ਡੈਡਲਾਈਨ ਹੁਣ 31 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੱਤੀ ਸੀ ਕਿ 31 ਮਈ ਤੱਕ ਨਜਾਇਜ਼ ਕਬਜ਼ੇ ਛੱਡੋ ਨਹੀਂ ਤਾਂ ਪਰਚੇ ਅਤੇ ਖਰਚੇ ਲਈ ਤਿਆਰ ਰਹੋ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਪੰਜਾਬ ਭਵਨ ਵਿਚ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਨੇ ਨਜਾਇਜ਼ ਕਬਜ਼ੇ ਛੱਡਣ ਲਈ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਨਜਾਇਜ਼ ਕਬਜ਼ੇ ਖਾਲੀ ਕਰਾਉਣ ਲਈ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਂਦਾ ਸੀ ਅਤੇ ਹੁਣ ਨੋਟਿਸ 15 ਦਿਨ ਦਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।