ਸਿੱਧੂ ਮੰਗ ਰਹੇ ਹਨ ਸਪੈਸ਼ਲ ਡਾਈਟ
ਡਾਕਟਰਾਂ ਨੇ ਕੀਤੇ ਕਈ ਬਿਮਾਰੀਆਂ ਦੇ ਟੈਸਟ
ਪਟਿਆਲਾ/ਬਿੳੂੁਰੋ ਨਿੳੂਜ਼
ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਮਾਮਲੇ ਵਿਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਖਤ ਸਜ਼ਾ ਸੁਣਾਈ ਹੋਈ ਹੈ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਸਿੱਧੂ ਨੇ ਆਪਣੀ ਸਿਹਤ ਸਬੰਧੀ ਕੁਝ ਤਕਲੀਫਾਂ ਦੇ ਚੱਲਦਿਆਂ ਜੇਲ੍ਹ ਵਿਚ ਸਪੈਸ਼ਲ ਡਾਈਟ ਦੀ ਮੰਗ ਕੀਤੀ ਸੀ ਅਤੇ ਇਸ ਸਬੰਧੀ ਪਟੀਸ਼ਨ ਵੀ ਦਾਇਰ ਕੀਤੀ ਸੀ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਸਿੱਧੂ ਨੂੰ ਪਟਿਆਲਾ ਦੇ ਹੀ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲਿਆਂਦਾ, ਜਿੱਥੇ ਡਾਕਟਰਾਂ ਨੇ ਸਿੱਧੂ ਵਲੋਂ ਦੱਸੀਆਂ ਗਈਆਂ ਬਿਮਾਰੀਆਂ ਦੇ ਕਈ ਤਰ੍ਹਾਂ ਦੇ ਟੈਸਟ ਕੀਤੇ ਹਨ। ਇਨ੍ਹਾਂ ਟੈਸਟਾਂ ਦੀ ਰਿਪੋਰਟ ਡਾਕਟਰਾਂ ਦੇ ਬੋਰਡ ਵਲੋਂ ਅਦਾਲਤ ਨੂੰ ਸੌਂਪੀ ਜਾਵੇਗੀ। ਧਿਆਨ ਰਹੇ ਕਿ ਸਿੱਧੂ ਜੇਲ੍ਹ ਵਿਚ ਸਿਰਫ ਸਲਾਦ, ਫਲ ਅਤੇ ਉਬਲੀਆਂ ਸਬਜ਼ੀਆਂ ਹੀ ਖਾ ਰਹੇ ਹਨ ਅਤੇ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਣਕ ਤੋਂ ਐਲਰਜੀ ਹੈ। ਸਿੱਧੂ ਦੇ ਕੀਤੇ ਗਏ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਮੈਡੀਕਲ ਬੋਰਡ ਨਿਸ਼ਚਿਤ ਕਰੇਗਾ ਕਿ ਸਿੱਧੂ ਨੂੰ ਕਿਸ ਤਰ੍ਹਾਂ ਦੀ ਡਾਈਟ ਦੇਣੀ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …