Breaking News
Home / ਪੰਜਾਬ / ‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

‘ਆਪ’ ਦੇ ਵਿਧਾਇਕ ਡਾ. ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਰੂਪਨਗਰ ਦੀ ਅਦਾਲਤ ਨੇ ਸਜ਼ਾ ਸੁਣਾਈ
ਰੂਪਨਗਰ/ਬਿੳੂਰੋ ਨਿੳੂਜ਼
ਪਟਿਆਲਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਣੇ 4 ਹੋਰ ਵਿਅਕਤੀਆਂ ਨੂੰ ਰੋਪੜ ਦੀ ਅਦਾਲਤ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ ਅਤੇ ਜੁਰਮਾਨਾ ਵੀ ਲਗਾਇਆ ਹੈ। ਇਸ ਤੋਂ ਬਾਅਦ ਅਦਾਲਤ ਵਲੋਂ 50 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਇਨ੍ਹਾਂ ਚਾਰਾਂ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ। ਇਹ ਮਾਮਲਾ ਆਦਮੀ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਦੇ ਪਰਿਵਾਰਕ ਜ਼ਮੀਨੀ ਝਗੜੇ ਨਾਲ ਸਬੰਧਤ ਹੈ। ਅਦਾਲਤ ਨੇ ਡਾ. ਬਲਬੀਰ ਸਿੰਘ ਸਣੇ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਜ਼ਮੀਨ ਦੇ ਠੇਕੇਦਾਰ ਨੂੰ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਜ਼ਿਲ੍ਹਾ ਰੋਪੜ ਦੇ ਪਿੰਡ ਟਿੱਪਰਾਂ ਦਿਆਲ ਸਿੰਘ ਵਾਲਾ ਦਾ ਹੈ ਜਿੱਥੇ 2011 ਵਿਚ ਡਾ. ਬਲਬੀਰ ਸਿੰਘ ਦਾ ਜ਼ਮੀਨ ਸਬੰਧੀ ਰਿਸ਼ਤੇਦਾਰਾਂ ਨਾਲ ਝਗੜਾ ਹੋ ਗਿਆ ਸੀ। ਸ਼ਿਕਾਇਤ ਕਰਤਾ ਦਾ ਆਰੋਪ ਹੈ ਕਿ ਡਾ. ਬਲਬੀਰ ਸਿੰਘ ਨੇ ਉਸ ਸਮੇਂ ਉਨ੍ਹਾਂ ਦੀ ਜ਼ਮੀਨ ਦੱਬਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਗਈ ਸੀ।

 

 

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …