Breaking News
Home / ਦੁਨੀਆ / ਜਪਾਨ ਦੇ ਕਵਾਡ ਸੰਮੇਲਨ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜਪਾਨ ਦੇ ਕਵਾਡ ਸੰਮੇਲਨ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਿਹਾ : ਕਵਾਡ ਦੀ ਸਫ਼ਲਤਾ ਪਿੱਛੇ ਸਾਰੇ ਸਹਿਯੋਗੀ ਦੇਸ਼ਾਂ ਦੇ ਦਿ੍ਰੜ੍ਹ ਵਿਸ਼ਵਾਸ ਨੇ ਕੀਤਾ ਕੰਮ
ਟੋਕੀਓ/ਬਿਊਰੋ ਨਿਊਜ਼
ਜਪਾਨ ਦੇ ਕਵਾਡ ਸੰਮੇਲਨ ’ਚ ਬੋਲਦੇ ਹੋਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਵਾਡ ਦਾ ਦਾਇਰਾ ਬਹੁਤ ਵਿਸ਼ਾਲ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਵਾਡ ਨੇ ਬਹੁਤ ਥੋੜ੍ਹੇ ਸਮੇਂ ਵਿਚ ਦੁਨੀਆ ਸਾਹਮਣੇ ਮਹੱਤਵਪੂਰਨ ਸਥਾਨ ਬਣਾ ਲਿਆ ਹੈ। ਕਵਾਡ ਦੀ ਸਫ਼ਲਤਾ ਪਿੱਛੇ ਸਹਿਯੋਗੀ ਦੇਸ਼ਾਂ ਅਮਰੀਕਾ, ਆਸਟਰੇਲੀਆ ਅਤੇ ਜਪਾਨ ਸਮੇਤ ਮੈਂਬਰਾਂ ਦੇਸ਼ਾਂ ਦੇ ਦਿ੍ਰੜ੍ਹ ਇਰਾਦੇ ਨੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਆਪਸੀ ਵਿਸਵਾਸ ਅਤੇ ਸਾਡਾ ਇਰਾਦਾ ਲੋਕਤੰਤਰੀ ਸ਼ਕਤੀਆਂ ਨੂੰ ਨਵੀਂ ਊਰਜਾ ਅਤੇ ਉਤਸ਼ਾਹ ਪ੍ਰਦਾਨ ਕਰ ਰਿਹਾ ਹੈ। ਮੋਦੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਸਮੇਂ ਅਸੀਂ ਸਾਰਿਆਂ ਨੇ ਮਿਲ ਕੇ ਸਪਲਾਈ ਚੇਨ ਰਾਹੀਂ ਇਸ ਮਹਾਮਾਰੀ ਨਾਲ ਨਿਪਟਣ ਦਾ ਅਸੀਂ ਹਰ ਸੰਭਵ ਯਤਨ ਕੀਤਾ ਅਤੇ ਅਸੀਂ ਮਹਾਂਮਾਰੀ ਨੂੰ ਕਾਬੂ ਕਰਨ ਵਿਚ ਕਾਮਯਾਬ ਹੋਏ ਹਾਂ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਹਿੰਦ-ਪ੍ਰਸ਼ਾਂਤ ਖੇਤਰ ’ਚ ਚੀਨ ਲਗਾਤਾਰ ਚੁਣੌਤੀ ਖੜ੍ਹੀ ਕਰ ਰਿਹਾ ਹੈ ਅਤੇ ਉਨ੍ਹਾਂ ਯੂਕਰੇਨ ਯੁੱਧ ਦੇ ਲਈ ਰੂਸ ਨੂੰ ਜ਼ਿੰਮੇਵਾਰ ਦੱਸਿਆ। ਉਥੇ ਜਪਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕਰੇਨ ’ਤੇ ਰੂਸ ਦਾ ਹਮਲਾ ਯੂਨਾਈਟਿਡ ਨੇਸ਼ਨ ਚਾਰਟਰ ਦੇ ਖਿਲਾਫ਼ ਹੈ।

 

Check Also

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਨੂੰ ਦਿੱਤੀ ਮਾਫੀ

ਹੰਟਰ ਨੂੰ ਦੋ ਦਿਨ ਬਾਅਦ ਮਿਲਣ ਵਾਲੀ ਸੀ ਸਜ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ …