10 ਜੂਨ ਨੂੰ ਪੈਣੀਆਂ ਹਨ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ। ਉਮੀਦਵਾਰ 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰਵਾ ਸਕਦੇ ਹਨ ਅਤੇ 10 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਨ੍ਹਾਂ ਵੋਟਾਂ ਦੇ ਨਤੀਜੇ ਵੀ ਉੇਸੇ ਦਿਨ ਸ਼ਾਮ ਨੂੰ ਹੀ ਜਾਣਗੇ। ਧਿਆਨ ਰਹੇ ਕਿ ਪੰਜਾਬ ਵਿਚ ਕਾਂਗਰਸ ਵਲੋਂ ਅੰਬਿਕਾ ਸੋਨੀ ਅਤੇ ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਭੂੰਦੜ ਦਾ ਰਾਜ ਸਭਾ ਕਾਰਜਕਾਲ 4 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ। ਜਿਸ ਤੋਂ ਬਾਅਦ ਇਹ ਦੋਵੇਂ ਸੀਟਾਂ ਖਾਲੀ ਹੋ ਰਹੀਆਂ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 117 ਸੀਟਾਂ ਵਿਚੋਂ 92 ਸੀਟਾਂ ’ਤੇ ਜਿੱਤ ਦਰਜ ਸੀ ਅਤੇ ਇਹ ਦੋ ਰਾਜ ਸਭਾ ਸੀਟਾਂ ਵੀ ਹੁਣ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਜਾਣੀਆਂ ਤੈਅ ਹੀ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਆਮ ਆਦਮੀ ਪਾਰਟੀ ਕੋਲ ਹੀ ਗਈਆਂ ਸਨ ਅਤੇ ਪੰਜਾਬ ਵਿਚ ਕੁੱਲ 7 ਰਾਜ ਸਭਾ ਸੀਟਾਂ ਹਨ।