Breaking News
Home / ਪੰਜਾਬ / ਪੰਜਾਬ ਦਾ ਸਿਹਤ ਮੰਤਰੀ ਸਿੰਗਲਾ ਭਿ੍ਰਸ਼ਟਾਚਾਰ ਦੇ ਦੋਸ਼ ’ਚ ਗਿ੍ਰਫਤਾਰ

ਪੰਜਾਬ ਦਾ ਸਿਹਤ ਮੰਤਰੀ ਸਿੰਗਲਾ ਭਿ੍ਰਸ਼ਟਾਚਾਰ ਦੇ ਦੋਸ਼ ’ਚ ਗਿ੍ਰਫਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਦੀ ਮੰਤਰੀ ਅਹੁਦੇ ਤੋਂ ਕੀਤੀ ਛੁੱਟੀ
62 ਦਿਨਾਂ ਹੀ ਬਾਅਦ ਹੀ ਖੁੱਸੀ ਮੰਤਰੀ ਅਹੁਦੇ ਦੀ ਕੁਰਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਡਾ. ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੰਗਲਾ ਸਿਹਤ ਵਿਭਾਗ ਵਿਚ ਹਰ ਕੰਮ ਅਤੇ ਟੈਂਡਰ ਦੇ ਬਦਲੇ ਇਕ ਪ੍ਰਤੀਸ਼ਤ ਕਮਿਸ਼ਨ ਮੰਗ ਰਹੇ ਸਨ। ਬਰਖਾਸਤਗੀ ਤੋਂ ਬਾਅਦ ਪੰਜਾਬ ਪੁਲਿਸ ਦੇ ਐਂਟੀ ਕੁਰੱਪਸ਼ਨ ਵਿੰਗ ਨੇ ਸਿੰਗਲਾ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ। ਇਸ ਤੋਂ ਬਾਅਦ ਸਿੰਗਲਾ ਨੂੰ ਮੁਹਾਲੀ ਦੇ ਫੇਜ਼ 8 ਪੁਲਿਸ ਥਾਣੇ ਵਿਚ ਲਿਆਂਦਾ ਗਿਆ ਹੈ, ਜਿੱਥੇ ਪੁਲਿਸ ਦੇ ਸੀਨੀਅਰ ਅਧਿਕਾਰੀ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਦਾ ਸਿਹਤ ਮੰਤਰੀ ਰਹਿੰਦਿਆਂ ਵਿਜੇ ਸਿੰਗਲਾ ਨੇ 23 ਮਾਰਚ ਨੂੰ ਕਿਹਾ ਸੀ ਕਿ ਉਹ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰਨਗੇ। ਇਸ ਬਿਆਨ ਤੋਂ ਠੀਕ 62 ਦਿਨਾਂ ਬਾਅਦ ਹੀ ਅੱਜ ਯਾਨੀ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੱਪਸ਼ਨ ਦੇ ਮਾਮਲੇ ਵਿਚ ਹੀ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ।

 

Check Also

ਪੰਜਾਬ ’ਚ ਨੈਸ਼ਨਲ ਹਾਈਵੇ ਅਥਾਰਟੀ ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਸਕੱਤਰ ਨੇ ਡੀਜੀਪੀ ਨੂੰ ਤੁਰੰਤ ਮਾਮਲਾ ਦਰਜ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : …